ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 15 ਮਾਰਚ 2022
ਪੰਜਾਬ ਦੇ ਵਿੱਚ ਕੋਰੋਨਾ ਦੇ ਘੱਟ ਰਹੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ। ਜੀ ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਸੂਬੇ ਵਿੱਚ ਕੋਰੋਨਾ ਮਹਾਮਾਰੀ ਦੌਰਾਨ ਲਾਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਹੈ।
ਪੰਜਾਬ ਸਰਕਾਰ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਸਾਰੇ ਜ਼ਿਿਲ੍ਹਆਂ ਦੇ ਡਿਪਟੀ ਕਮਿਸ਼ਨਰਾ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਕੋਰੋਨਾ ਕਾਲ ਦੌਰਾਨ ਲਗਾਈਆਂ ਪਾਬੰਦੀਆਂ ਨੂੰ ਪੂਰਨ ਤੌਰ ‘ਤੇ ਹਟਾਇਆ ਜਾਵੇ । ਨਾਲ ਹੀ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ ਦੀ ਪਾਲਣ ਜ਼ਰੂਰ ਕਰਨ ਤਾਂ ਜੋ ਕਿ ਇਸ ਮਹਾਮਾਰੀ ਨੂੰ ਦੁਬਾਰਾ ਫੈਲਣ ਤੋਂ ਰੋਕਿਆ ਜਾ ਸਕੇ।