ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 22 ਮਾਰਚ 2022
ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ।ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗਰੁੱਪ-ਸੀ ਅਤੇ ਗਰੁੱਪ –ਡੀ ਦੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ। ਅਗਲੇ ਸੈਸ਼ਨ ਵਿੱਚ ਕਾਨੂੰਨ ਲਿਆਂਦਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ: ਪੀਐਮ ਮੋਦੀ ਨਾਲ ਮੁਲਾਕਾਤ ਕਰਨਗੇ ਸੀਐਮ ਭਗਵੰਤ ਮਾਨ, ਅਹਿਮ ਮੁੱਦਿਆਂ ‘ਤ…
ਦੱਸ ਦਈਏ ਕਿ ਕੱਚੇ ਮੁਲਾਜ਼ਮਾਂ ਵੱਲੋ ਪਿਛਲੇ ਸਰਕਾਰ ਵੇਲੇ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਗਏ ਪਰ ਸੂਬੇ ਸਰਕਾਰ ਵੱਲੋਂ ਉਹਨਾਂ ਦੇ ਹੱਕ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ ।
ਇਹ ਖ਼ਬਰ ਵੀ ਪੜ੍ਹੋ: ਡਰੱਗ ਮਾਮਲੇ ‘ਚ ਹੋਈ ਬਿਕਰਮ ਮਜੀਠੀਆ ਦੀ ਪੇਸ਼ੀ, ਹੁਣ ਅਦਾਲਤ ਨੇ…
ਪਰ ਆਮ ਆਦਮੀ ਪਾਰਟੀ ਨੇ ਆਉਂਦੇ ਹੀ ਸਭ ਤੋਂ ਪਹਿਲਾਂ ਬੇਰੁਗਜ਼ਾਰੀ ਖਤਮ ਕਰਨ ਲਈ 25000 ਨੌਕਰੀਆਂ ਕੱਢਣ ਦਾ ਐਲਾਨ ਕੀਤਾ ਅਤੇ ਅੱਜ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।