ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕ੍ਰਿਆ ਸ਼ੁਰੂ : ਰਮਨ ਬਹਿਲ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...
ਚੰਡੀਗੜ੍ਹ, 25 ਮਾਰਚ (ਸਕਾਈ ਨਿਊਜ਼ ਬਿਊਰੋ) 
ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ  ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ  ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।
 
 ਇਸ ਭਰਤੀ ਅਧੀਨ ਜੇਲ੍ਹ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਪੰਜਾਬ ਵਿੱਚ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਿੱਚ 807 ਲਾਇਬਰੇਰੀਅਨ  ਦੀਆਂ ਅਸਾਮੀਆਂ, ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉੱਨਤੀ ਅਫ਼ਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਸਮੇਤ ਲਗਭਗ 2280 ਅਸਾਮੀਆਂ ਦੀ ਭਰਤੀ ਸਬੰਧੀ ਯੋਗ ਉਮੀਦਵਾਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਜਾਵੇਗੀ।
ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਅਸਾਮੀਆਂ ਦੀ ਭਰਤੀ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਨੂੰ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਹੁਣ ਜਲਦ ਹੀ ਇਸ਼ਤਿਹਾਰ ਜਾਰੀ ਕਰ ਦਿੱਤੇ ਜਾਣਗੇ ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜ਼ਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ‘ਤੇ ਹੀ ਕੀਤੀ ਜਾਵੇਗੀ।
 
ਅੱਜ ਦੀ ਮੀਟਿੰਗ ਵਿਚ ਜਸਪਾਲ ਸਿੰਘ ਢਿੱਲੋਂ , ਕੁਲਦੀਪ ਸਿੰਘ ਕਾਹਲੋਂ, ਰਜਨੀਸ਼ ਸਹੋਤਾ, ਸ਼ਮਸ਼ਾਦ ਅਲੀ, ਰੋਮਿਲਾ ਬਾਂਸਲ, ਭੁਪਿੰਦਰਪਾਲ ਸਿੰਘ, ਰਵਿੰਦਰਪਾਲ ਸਿੰਘ, ਅਮਰਜੀਤ ਸਿੰਘ ਵਾਲੀਆ, ਅਲਤਾ ਆਹਲੂਵਾਲੀਆ, ਬਲਕਾਰ ਸਿੰਘ ਸਿੱਧੂ, ਰੋਹਲ ਸਿੰਘ ਸਿੱਧੂ ਅਤੇ ਬੋਰਡ ਦੇ ਸਕੱਤਰ ਸ੍ਰੀ ਅਮਨਦੀਪ ਬਾਂਸਲ ਹਾਜ਼ਰ ਸਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This