ਪੰਜਾਬ ਵਿਧਾਨ ਸਭਾ ‘ਚ ਵਿਧਾਇਕਾਂ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਚੁੱਕੇ ਜਾ ਰਹੇ ਸਵਾਲ,ਮਾਹੌਲ ਗਰਮ

Must Read

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ...

ਚੰਡੀਗੜ੍ਹ,4 ਮਾਰਚ (ਸਕਾਈ ਨਿਊਜ਼ ਬਿਊਰੋ)

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਗਰ ਪੰਚਾਇਤ ਘਨੌਰ ਵਿਖੇ ਸਾਲ 2021-22 ‘ਚ ਸਟੇਡੀਅਮ ਦੀ ਉਸਾਰੀ ਲਈ ਕੋਈ ਤਸਵੀਰ ਸਰਕਾਰ ਦੇ ਵਿਚਾਰ ਅਧੀਨ ਸੰਬੰਧੀ ਸਵਾਲ ਪੁੱਛੇ ਜਾਣ ‘ਤੇ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਦੇ ਵਿਚਾਰ ਅਧੀਨ ਫਿਲਹਾਲ ਅਜਿਹੀ ਕੋਈ ਤਜਵੀਜ਼ ਨਹੀਂ ਹੈ।

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਅਰੁਣ ਡੋਗਰਾ ਨੇ ਕੰਢੀ ਏਰੀਆ ‘ਚ ਪੈਂਦੇ ਪਿੰਡਾਂ ‘ਚ ਪਾਣੀ ਦੀ ਸਪਲਾਈ ਦੀ ਤਰਸਯੋਗ ਹਾਲਤ ਦਾ ਮੁੱਦਾ ਚੁੱਕਿਆ।

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਡਿਆਲ ‘ਚ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਵਾਲ ਪੁੱਛਿਆ। ਇਸ ਦੇ ਜਵਾਬ ‘ਚ ਕੈਬਨਿਟ ਮੰਤਰੀ ਨੇ ਤ੍ਰਿਪਤ ਰਜਿੰਦਰ ਬਾਜਵਾ ਨੇ ਦੱਸਿਆ ਕਿ ਪਿੰਡ ਖਡਿਆਲ ‘ਚ 20 ਏਕੜ, 4 ਕਨਾਲ ਅਤੇ 11 ਮਰਲਾ ਜ਼ਮੀਨ ਨਾਜਾਇਜ਼ ਕਬਜ਼ਿਆਂ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਕੀਤੀ ਜਾ ਰਹੀ ਹੈ।

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਸ਼ਹਿਰ ‘ਚ ਸਿੰਜਾਈ ਵਿਭਾਗ ਦੇ ਰੈਸਟ ਹਾਊਸ ਨੂੰ ਨਵੇਂ ਸਿਿਰਓਂ ਬਣਾਉਣ ਨੂੰ ਲੈ ਕੇ ਸਵਾਲ ਪੁੱਛਿਆ। ਇਸ ਦੇ ਜਵਾਬ ‘ਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਜ਼ੀਰਾ ‘ਚ ਸਿੰਚਾਈ ਵਿਭਾਗ ਦੇ ਰੈਸਟ ਹਾਊਸ ਨੂੰ ਨਵਾਂ ਬਣਾਉਣ ਦੀ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਨਹੀਂ ਹੈ।

ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਸਿਹਤ ਮੰਤਰੀ ਨੂੰ ਪੁੱਛੇ ਸਵਾਲ ਕਿ ਤੁਹਾਡੇ ਸਮੇਤ ਹੋਰ ਵਜ਼ੀਰਾਂ ਨੇ ਫੋਰਟਿਸ ਵਰਗੇ ਨਿੱਜੀ ਹਸਪਤਾਲਾਂ ‘ਚ ਕੋਰੋਨਾ ਦਾ ਇਲਾਜ ਕਰਾਇਆ, ਕੀ ਤੁਹਾਨੂੰ ਸਰਕਾਰੀ ਹਸਪਤਾਲਾਂ ਦੇ ਇਲਾਜ ‘ਤੇ ਭਰੋਸਾ ਨਹੀਂ? ਇਸ ਦੇ ਜਵਾਬ ਸਿਹਤ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰਨਾਂ ਵਲੋਂ ਸਰਕਾਰੀ ਖਰਚੇ ‘ਤੇ ਵਿਦੇਸ਼ਾਂ ਚ ਇਲਾਜ ਕਰਵਾਇਆ ਗਿਆ, ਜਿਸ ਮਗਰੋਂ ਸਦਨ ‘ਚ ਇਸ ਮੁੱਦੇ ‘ਤੇ ਰੌਲਾ ਰੱਪਾ ਸ਼ੁਰੂ ਹੋ ਗਿਆ।

ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬੈਲ ਗੱਡੀਆਂ ‘ਤੇ ਸਵਾਰ ਹੋ ਕੇ ਪੰਜਾਬ ਵਿਧਾਨ ਸਭਾ ਵੱਲ ਗਏ ਪਰ ਪੁਲਿਸ ਨੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਹੀ ਰੋਕ ਲਿਆ। ਅਕਾਲੀ ਵਿਧਾਇਕਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਦਾ ਵੈਟ ਘਟਾ ਕੇ ਲੋਕਾਂ ਨੂੰ ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਬੋਝ ਤੋਂ ਨਿਜਾਤ ਦਿਵਾਏ।

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਟਿਆਲਾ ਦੇ ਬਲਾਕ ਸਨੌਰ ‘ਚ ਪੈਂਦੇ ਪਿੰਡ ਮਰਦਾਹੇੜੀ ‘ਚ ਲਾਂਸ ਨਾਇਕ ਸਲੀਮ ਖਾਨ ਦੇ ਨਾਂ ‘ਤੇ ਖੇਡ ਸਟੇਡੀਅਮ ਦੀ ਉਸਾਰੀ ਲਈ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਸਬੰਧੀ ਸਵਾਲ ਪੁੱਛੇ ਜਾਣ ‘ਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਦੇ ਵਿਚਾਰ ਅਧੀਨ ਫਿਲਹਾਲ ਅਜਿਹੀ ਕੋਈ ਤਜਵੀਜ਼ ਨਹੀਂ ਹੈ।

LEAVE A REPLY

Please enter your comment!
Please enter your name here

Latest News

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ ਹੈ। ਬੀਤੇ ਦਿਨੀ ਬਾਲੀਵੁੱਡ ਅਦਾਕਾਰ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ 300 ਤੋਂ ਵੱਧ ਲੋਕਾਂ ਦੀ...

‘ਆਪ’ ਵੱਲੋਂ ਚੰਡੀਗੜ੍ਹ ‘ਚ ਕੈਪਟਨ ਦੀ ਰਿਹਾਇਸ਼ ਦਾ ਘਿਰਾਓ

ਚੰਡੀਗੜ੍ਹ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Chandigarh AAP Capt.Amrinder singh:ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਹਾਇਸ਼ ਦਾ ਘਿਰਾਓ ਕੀਤਾ...

ਹੁਸ਼ਿਆਰਪੁਰ ‘ਚ ਕੋਰੋਨਾ ਦੇ 268 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Corona news cases hoshiarpur:ਹੁਸ਼ਿਆਰਪੁਰ ਵਿੱਚ ਕੋਰੋਨਾ ਦਾ ਬਲਾਸਟ ਹੋਣ ਕਰਕੇ 268 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਜ਼ਿਲ੍ਹੇ ਅੰਦਰ...

More Articles Like This