ਪਟਿਆਲਾ (ਰੂਪਪ੍ਰੀਤ ਕੌਰ ਹਾਂਡਾ ), 24 ਦਸੰਬਰ 2021
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੁਰੱਖਿਆ ਮੁਲਾਜ਼ਮ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਸਾਂਝੇ ਤੌਰ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਦਾ ਗੇਟ ਕੀਤਾ ਬੰਦ ਸਫ਼ਾਈ ਕਰਮਚਾਰੀਆਂ ਵੱਲੋਂ ਯੂਨੀਵਰਸਿਟੀ ਦੇ ਗੇਟ ਬਾਹਰ ਗੰਦਗੀ ਦੇ ਢੇਰ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ l
ਇਹ ਖ਼ਬਰ ਵੀ ਪੜ੍ਹੋ: ਲੁਧਿਆਣਾ ਧਮਾਕੇ ‘ਚ ਜਖ਼ਮੀ ਹੋਏ ਲੋਕਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ…
ਪ੍ਰਦਰਸ਼ਨਕਾਰੀਆਂ ਵਿੱਚੋਂ ਸੁਰੱਖਿਆ ਮੁਲਾਜ਼ਮਾਂ ਨੇ ਕਿਹਾ ਕਿ 5 ਸਾਲ ਆਪਣੀਆਂ ਸੇਵਾਵਾਂ ਦੇ ਚੁੱਕੇ ਕਰਮਚਾਰੀਆਂ ਨੂੰ ਡੇਲੀ ਵੇਜ਼ ਤੇ ਕੀਤਾ ਜਾਵੇ ਅਤੇ ਡੇਲੀ ਵੇਜ਼ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪ੍ਰਮੋਸ਼ਨ ਤੇ ਇਨ੍ਹਾਂ ਹੀ ਨਹੀਂ ਤਨਖਾਹ 18 ਹਜਾਰ ਫਿਕਸ ਕੀਤੀ ਜਾਵੇ ਜਦ ਤੱਕ ਸਾਡੀਆਂ ਇਹ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਇਸ ਤਰ੍ਹਾਂ ਪ੍ਰਦਰਸ਼ਨ ਜਾਰੀ ਰਹੇਗਾ l
ਇਹ ਖ਼ਬਰ ਵੀ ਪੜ੍ਹੋ: ਲੁਧਿਆਣਾ ਬਲਾਸਟ ਤੋ ਬਾਅਦ ਸੂਬੇ ‘ਚ ਹਾਈ ਅਲਰਟ ਜਾਰੀ, ਪਟਿਆਲਾ ਰੇਲਵੇ…
ਉੱਥੇ ਹੀ ਸਫਾਈ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਯੂਨੀਵਰਸਿਟੀ ਵਿੱਚ ਕਈ ਸਾਲਾਂ ਤੋਂ ਸਫਾਈ ਦਾ ਕੰਮ ਕੀਤਾ ਜਾ ਰਿਹਾ l ਪਰ ਉਨ੍ਹਾਂ ਨੂੰ ਕਿਹਾ ਗਿਆ ਸੀ ਤੁਹਾਨੂੰ ਰੈਗੂਲਰ ਕਰ ਦਿੱਤਾ ਜਾਵੇਗਾ, ਪਰ ਅੱਜ ਕਈ ਸਾਲ ਬੀਤਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ l