ਰਾਏਕੋਟ (ਜੀ ਐਸ ਚੰਦਰ ) , 20 ਅਪ੍ਰੈਲ 2022
ਰਾਏਕੋਟ ਵਿਖੇ ਇੱਕ ਮੈਰਿਜ ਪੈਲੇਸ ਵਿੱਚ ਵਿਧਾਨ ਸਭਾ ਹਲਕਾ ਰਾਏਕੋਟ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੱਲੋਂ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਬੋਧਨ ਕਰਦਿਆਂ ਆਖਿਆ ਕਿ ਕਾਂਗਰਸ ਹਾਈ ਕਮਾਂਡ ਨੇ l
ਜਿਸ ਦਿਨ ਤੋਂ ਉਨ੍ਹਾਂ ਨੂੰ ਸੂਬਾ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ ਹੈ, ਉਸ ਦਿਨ ਤੋਂ ਸਾਰੇ ਹਲਕਿਆਂ ਦੇ ਵਿਚ ਜਾ ਕੇ ਉਥੋਂ ਦੇ ਉਮੀਦਵਾਰਾਂ, ਵਿਧਾਇਕਾਂ ਤੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਮਿਲ ਰਹੇ ਹਾਂ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਜਾ ਸਕੇ ਅਤੇ ਪਿਛਲੇ ਸਮੇਂ ਵਿੱਚ ਹੋਈਆਂ ਗਲਤੀਆਂ ਤੋਂ ਸਬਕ ਲੈ ਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਹਲਕਾ ਰਾਏਕੋਟ ਦੇ ਇੰਚਾਰਜ ਕਾਮਿਲ ਅਮਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ‘ਤੇ ਸਮੁੱਚੇ ਕਾਂਗਰਸੀ ਵਰਕਰਾਂ ਤੇ ਆਗੂਆਂ ’ਚ ਕਾਫੀ ਉਤਸ਼ਾਹ ਪੈਦਾ ਹੋਇਆ ਹੈ ਅਤੇ ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ। ਇਸ ਮੌਕੇ ਰਾਏਕੋਟ ਕਾਂਗਰਸ ਦੇ ਆਗੂਆਂ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭਰਤ ਭੂਸ਼ਣ ਆਸ਼ੂ ਨੂੰ ਸਨਮਾਨਿਤ