ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 22 ਅਪ੍ਰੈਲ 2022
ਅੱਜ ਚੰਡੀਗੜ੍ਹ ਵਿੱਚ ਰੱਖੇ ਗਏ ਸਮਾਗਮ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੀਪੀਸੀਸੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲਿਆ। ਇਸ ਦੌਰਾਨ ਨੇ ਉਹਨਾਂ ਨੇ ਇਮਾਨਦਾਰੀ ਅਤੇ ਚੜ੍ਹਦੀ ਕਲਾ ਨਾਲ ਕੰਮ ਕਰਨ ਦੀ ਵਚਨਬੱਧਤਾ ਦੀ ਗੱਲ ਆਖੀ।
ਇਹ ਖ਼ਬਰ ਵੀ ਪੜ੍ਹੋ:ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ- ਦਿੱਲੀ ‘ਚ 18 ਤੋਂ 59 ਸਾਲ…
ਇਸ ਪ੍ਰੋਗਰਾਮ ਦੇ ਵਿੱਚ ਪੀਪੀਸੀਸੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਤੋਂ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਹਰੀਸ਼ ਚੌਧਰੀ, ਸ਼ਮਸ਼ੇਰ ਸਿੰਘ ਦੂਲੋ, ਸੁਖਪਾਲ ਸਿੰਘ ਖਹਿਰਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਮੌਜੂਦ ਹਨ।
ਇਹ ਖ਼ਬਰ ਵੀ ਪੜ੍ਹੋ:ਆਪ ਦੇ 28 ਬੁਲਾਰਿਆਂ ਦੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲਿਆ…
ਇਹ ਗੱਲ ਵੀ ਸਾਹਮਣੇ ਆਈ ਹੈ ਕਿ ਨਵਜੋਤ ਸਿੰਘ ਸਿੱਧੂ ਅਹੁਦਾ ਸੰਭਾਲਣ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਪਹੁੰਚ ਤਾਂ ਗਏ ਹਨ ਪਰ ਸਟੇਜ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ।