ਸੰਗਰੂਰ (ਸਕਾਈ ਨਿਊਜ਼ ਪੰਜਾਬ), 21 ਅਪ੍ਰੈਲ 2022
ਰਾਣਾ ਗੁਰਮੀਤ ਸੋਢੀ ਨੂੰ ਭਾਜਪਾ ਵੱਲੋਂ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ।ਸੰਗਰੂਰ ਲੋਕ ਸਭਾ ਲਈ ਭਾਜਪਾ ਵੱਲੋਂ ਰਾਣਾ ਗੁਰਮੀਤ ਸੋਢੀ ਨੂੰ ਇੰਚਾਰਜ ਲਗਾਇਆ ਗਿਆ ਹੈ। ਇਸ ਦੀ ਜਾਣਕਾਰੀ ਰਾਣਾ ਗੁਰਮੀਤ ਸੋਢੀ ਨੇ ਟਵੀਟ ਕਰਕੇ ਦਿੱਤੀ ਅਤੇ ਟਵੀਟ ਰਾਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਵੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ:ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਕਾਸ਼ ਪੁਰਬ ‘ਤੇ ਦੇਸ਼ ਨੂੰ ਕਰਨਗੇ ਸੰਬੋਧਨ
ਤੁਹਾਨੂੰ ਦੱਸ ਦਈਏ ਕਿ ਸੰਗਰੂਰ ਲੋਕ ਸਭਾ ਸੀਟ ਲਈ ਹੁਣ ਚੋਣ ਹੋਵੇਗੀ ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆ ਜਾ ਰਹੀਆਂ ਨੇ ਤੇ ਰਾਣਾ ਗੁਰਮੀਤ ਸੋਢੀ ਨੂੰ ਭਾਜਪਾ ਵੱਲੋਂ ਸੰਗਰੂਰ ਲੋਕ ਸਭਾ ਲਈ ਇੰਚਾਰਜ ਲਗਾਇਆ ਗਿਆ ਹੈ। ਜਿਸ ਦੀ ਜਾਣਕਾਰੀ ਰਾਣਾ ਗੁਰਮੀਤ ਸੋਢੀ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।