ਕਪੂਰਥਲਾ(ਕਸ਼ਮੀਰ ਭੰਡਾਲ), 4 ਅਪ੍ਰੈਲ 2022
ਜਿਲ੍ਹਾ ਕਪੂਰਥਲਾ ਦੇ ਨਡਾਲਾ-ਸੁਭਾਨਪੁਰ ਰੋਡ ਤੇ ਜਿੰਨ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਦੋਰਾਨ , ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ ।
ਜਿਸ ਦੀ ਪਹਿਚਾਣ ਹਰਪਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਸਾਹੀ ਵਾਸੀ ਨਡਾਲਾ ਵਜੋਂ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਲੰਧਰ ਵਿਖੇ ਸਕਿਉਰਿਟੀ ਗਾਰਡ ਵਜੋਂ ਨੌਕਰੀ ਕਰਦਾ ਸੀ ਤੇ ਬੀਤੇ ਕੱਲ੍ਹ ਡਿਊਟੀ ਤੇ ਜਾਣ ਲਈ ਜਿਵੇ ਹੀ ਉਹ ਨਡਾਲਾ ਸੁਭਾਨਪੁਰ ਪਹੁੰਚਿਆ ਤਾਂ ਜਿੰਨ ਕਾਰ ਚਾਲਕ ਨੇ ਗਲਤ ਸਾਈਡ ਆ ਕੇ ਉਸਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ ।
ਹਾਦਸੇ ਤੋ ਬਾਅਦ ਰਾਹਗੀਰਾਂ ਦੀ ਮਦਦ ਨਾਲ ਹਰਪਿੰਦਰ ਸਿੰਘ ਨੂੰ ਜਲੰਧਰ ਤੇ ਇੱਕ ਨਿਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਿਊਟੀ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ । ਏ ਐਸ ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋ ਫਰਾਰ ਹੋ ਗਿਆ ਹੈ ।
ਜਿਕਰ ਏ ਖਾਸ ਹੈ ਕਿ ਮ੍ਰਿਤਕ ਨੌਜਵਾਨ ਭੈਣ ਦਾ ਇਕਲੌਤਾ ਭਰਾ ਸੀ ਅਤੇ ਉਸਦੇ 2 ਬੱਚੇ ਸਨ।