ਲੁਧਿਆਣਾ( ਅਰੁਣ ਲੁਧਿਆਣਵੀ), 3 ਮਾਰਚ 2022
ਲੁਧਿਆਣਾ ਪੁਲਿਸ ਨੇ ਹਥਿਆਰਾਂ ਦੀ ਨੋਕ ਤੇ ਲੁੱਟ ਖੋਹ ਅਤੇ ਡਕੈਤੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਦੋਸ਼ੀਆਂ ਦੇ ਕਬਜ਼ੇ ਚੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਜਾਣ ਵਾਲੇ ਹਥਿਆਰ ਵੀ ਬਰਾਮਦ ਕੀਤੇ ਹਨ।
ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਕਾਰਵਾਈ ਦੌਰਾਨ ਲੁੱਟ ਖੋਹ ਅਤੇ ਡਕੈਤੀ ਨੂੰ ਅੰਜਾਮ ਦੇਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ ਜੋ ਹਥਿਆਰਾਂ ਦੀ ਨੋਕ ਤੇ ਕਈ ਲੁੱਟ ਖੋਹ ਅਤੇ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਗਿਰੋਹ ਦੇ ਪੰਜ ਮੈਂਬਰ ਕਾਬੂ ਕੀਤੇ ਗਏ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਨ੍ਹਾਂ ਕੋਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਜਾਣ ਵਾਲੇ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਗਏ ਹਨ। ਜਿਨ੍ਹਾਂ ਕੋਲੋਂ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ ਜਿਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।