ਅਮਲੋਹ (ਜਗਦੇਵ ਸਿੰਘ), 7 ਜੂਨ 2022
ਵਿਜੀਲੈਂਸ ਵਿਭਾਗ ਵੱਲੋਂ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਗਾਇਆ ਕਿ ਬਦਲਾਖੋਰੀ ਦੀ ਨੀਤੀ ਨਾਲ ਮਾਨ ਸਰਕਾਰ ਵੱਲੋਂ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।ਪਰਿਵਾਰਕ ਮੈਂਬਰਾਂ ਨੇ ਇਹ ਵੀ ਦੋਸ਼ ਲਗਾਇਆ ਕਿ ਸਿੱਧੂਮੂਸੇ ਵਾਲੇ ਦੇ ਹੋਏ ਕਤਲ ਦੇ ਮਾਮਲੇ ਦਾ ਧਿਆਨ ਭਟਕਾਉਣ ਦੀ ਵੀ ਇੱਕ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਵਿਜੀਲੈਂਸ ਟੀਮ ਦੇ ਅਧਿਕਾਰੀ ਕੰਧਾਂ ਟੱਪ ਕੇ ਘਰ ਆ ਵੜੇ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰਕੇ ਲੈ ਗਏ ।ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਵਿਜੀਲੈਂਸ ਟੀਮ ਦੇ ਅਧਿਕਾਰੀਆਂ ਵੱਲੋਂ ਘਰ ਦੀ ਇਕੱਲੀ ਇਕੱਲੀ ਚੀਜ਼ ਦੀ ਚੈਕਿੰਗ ਕੀਤੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਕੋਈ ਵੀ ਉਨ੍ਹਾਂ ਨੂੰ ਬਰਾਮਦਗੀ ਨਹੀਂ ਹੋਈ ।
ਸੂਤਰਾਂ ਮੁਤਾਬਕ ਸਾਧੂ ਸਿੰਘ ਧਰਮਸੋਤ ਜੋ ਕਾਂਗਰਸ ਸਰਕਾਰ ਸਮੇਂ ਜੰਗਲਾਤ ਮੰਤਰੀ ਰਹੇ, ਜਿਨ੍ਹਾਂ ਨੂੰ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਉਸ ਦੇ ਨਾਲ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਲਈ ਵੀ ਵਿਜੀਲੈਂਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।
ਇਸੇ ਨਾਲ ਹੀ ਸਾਧੂ ਸਿੰਘ ਧਰਮਸੋਤ ਤੇ ਨਾਲ ਪੀ,ਏ ਦੇ ਤੌਰ ਤੇ ਰਹੇ ਚਮਕੌਰ ਸਿੰਘ ਆਸਟ੍ਰੇਲੀਆ ਨਿਕਲਣ ਦੀ ਤਾਕ ਵਿੱਚ ਸੀ ਤੇ ਅੱਜ ਉਸ ਦੀ ਆਸਟ੍ਰੇਲੀਆ ਜਾਣ ਲਈ ਫਲਾਈਟ ਸੀ, ਤੇ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਰਾਤ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।