ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...
ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ)
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤਾਂ ਜੋ ਇਸ ਨੂੰ ਖਰਚਣ ਸਬੰਧੀ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਮੁਖੀ ਨੂੰ 60 ਹਜ਼ਾਰ ਰੁਪਏ, ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇੱਕ ਲੱਖ ਰੁਪਏ ਤੱਕ ਅਤੇ ਵਿਭਾਗ ਦੇ ਮੁਖੀ ਨੂੰ ਸਮੁੱਚੇ ਫੰਡ ਦੀ ਵਰਤੋਂ ਕਰਨ ਸਬੰਧੀ ਸ਼ਕਤੀਆਂ ਦਿੱਤੀਆਂ ਗਈਆਂ ਹਨ। ਇਹ ਫੰਡ ਖੇਡਾਂ ਦਾ ਮਿਆਰ ਨੂੰ ਉੱਚਾ ਚੁੱਕਣ ਲਈ ਵਰਤੋਂ ਵਿੱਚ ਲਿਆਂਦੇ ਜਾਣੇ ਹਨ। ਬੁਲਾਰੇ ਦੇ ਅਨੁਸਾਰ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮੈਬਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਇੱਕ ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ (ਐਸ.ਐਮ.ਸੀ.) ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾਂ ਵਿੱਚੋਂ ਦੋ ਮੈਂਬਰ ਲੈਣ ਲਈ ਵਿਵਸਥਾ ਕੀਤੀ ਗਈ ਹੈ। ਜਿਸ ਸਕੂਲ ਵਿੱਚ ਖੇਡਾਂ ਨਾਲ ਸਬੰਧਿਤ ਅਧਿਆਪਕ ਕੰਮ ਕਰਦਾ ਹੈ, ਉਸ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ।
ਖੇਡ ਮੈਦਾਨ ਤਿਆਰ ਕਰਨ ਵਾਸਤੇ ਜ਼ਿਲ੍ਹੇ ਦੇ ਜੇ.ਈ. ਵੱਲੋਂ ਐਸਟੀਮੇਟ ਤਿਆਰ ਕਰਵਾਉਣ ਅਤੇ ਇਸ ਤੋਂ ਬਾਅਦ ਈ.ਟੈਂਡਰਿੰਗ ਰਾਹੀਂ ਵੱਖ ਵੱਖ ਠੇਕੇਦਾਰਾਂ/ਫਰਮਾਂ ਤੋਂ ਟੈਂਡਰ ਪ੍ਰਾਪਤ ਕਰਕੇ ਖੇਡ ਮੈਦਾਨ ਵਿਕਸਤ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਬੁਲਾਰੇ ਅਨੁਸਾਰ ਖੇਡ ਮੈਦਾਨ ਦੀ ਤਿਆਰੀ ਕਰਨ ਤੋਂ ਪਹਿਲਾਂ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਦੀਆਂ ਸਾਰੀਆਂ ਫੋਟੋ ਲੈ ਕੇ ਇਨ੍ਹਾਂ ਨੂੰ ਸਕੂਲ ਦੇ ਰਿਕਾਰਡ ਵਿੱਚ ਰੱਖਣ ਲਈ ਵੀ ਆਖਿਆ ਗਿਆ ਹੈ। ਖੇਡਾਂ ਦਾ ਸਮਾਨ ਖਰੀਦਣ ਲਈ ਖਿਡਾਰੀਆਂ ਦੀ ਉਮਰ ਅਤੇ ਿਗ ਦਾ ਖਿਆਲ ਰੱਖਣ ਅਤੇ ਖੇਡਾਂ ਦਾ ਵਧੀਆ ਕੁਆਲਟੀ ਦਾ ਸਮਾਨ ਖਰੀਦ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਬੁਲਾਰੇ ਅਨੁਸਾਰ ਇਨ੍ਹਾਂ ਸਾਰੀਆਂ ਗਤੀਵਿਧੀਆਂ ’ਤੇ ਨਿਗਰਾਣੀ ਰੱਖਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ ਸਮੇਂ ਸਮੇਂ ਸਕੂਲਾਂ ਦਾ ਦੌਰਾ ਕਰਨਗੀਆਂ। ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ’ਤੇ ਨਜ਼ਰ ਰੱਖਣ ਅਤੇ ਖੇਡ ਦੇ ਸਮਾਨ ਦੀ ਖਰੀਦ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ/ਡੀ.ਐਮ.ਸਪੋਰਟਸ/ਬੀ.ਐਮ. ਸਪੋਰਟਸ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਨਿਯਮਾਂ ਦੇ ਅਨੁਸਾਰ ਕੰਮ ਨਾ ਕਰਨ ਵਾਲਿਆਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This