ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਾਰਚ 2022
ਪੰਜਾਬ ਵਿੱਚ ਹੋਈਆਂ ਬੇਅਦਬੀਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਵਿਸ਼ੇਸ਼ ਟੀਮ ਐਸ ਆਈ ਟੀ ਵੱਲੋਂ ਡੇਰਾ ਸਿਰਸਾ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਿੰਘ ਨੂੰ ਬੇਅਦਬੀ ਮਾਮਲਿਆਂ ਵਿਚ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ ।ਜਿਸ ਤੋਂ ਬਾਅਤ ਅਦਾਲਤ ਨੇ 4 ਮਈ ਨੂੰ ਰਾਮ ਰਹੀਮ ਅਦਾਲਤ ਵਿਚ ਤਲਬ ਕੀਤਾ ਹੈ।
ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਸਬੰਧੀ ਦਰਜ ਐਫਆਈਆਰ ਨੰਬਰ 128 ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਐਫਆਈਆਰ ਨੰਬਰ 117 ਵਿਚ ਮੁੱਖ ਦੋਸ਼ੀ ਵਜੋਂ ਕੀਤਾ ਨਾਮਜ਼ਦ ਕੀਤਾਹੈ।ਡੇਰਾ ਮੁਖੀ ਨੂੰ ਐਸ ਆਈ ਟੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਮਾਮਲੇ ਸਬੰਧੀ ਦਰਜ ਐਫਆਈਆਰ ਨੰਬਰ 63 ਵਿਚ ਪਹਿਲਾਂ ਹੀ ਕਰ ਨਾਮਜ਼ਦ ਕਰ ਚੁੱਕੀ ਹੈ।
ਫਰੀਦਕੋਟ ਅਦਾਲਤ ਨੇ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ 4 ਮਈ 2022 ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਉਸ ਨੂੰ ਸਪਲੀਮੈਂਟਰੀ ਚਲਾਨ ਦੀਆਂ ਕਾਪੀਆਂ ਦਿੱਤੀਆਂ ਜਾ ਸਕਣ।
ਅਦਾਲਤ ਨੇ ਕਿਹਾ ਕਿ ਇੰਸਪੈਕਟਰ ਹਰਬੰਸ ਸਿੰਘ ਜੋ ਐਸ ਆਈ ਟੀ ਮੈਂਬਰ ਹਨ, ਨੇ ਅਦਾਲਤ ਵਿਚ ਪੇਸ਼ ਹੋ ਕੇ ਦੱਸਿਆ ਹੈ ਕਿ ਡੇਰਾ ਸਿਰਸਾ ਮੁਖੀ ਇਸ ਵੇਲੇ ਸੁਨਾਰੀਆ ਜੇਲ੍ਹ ਵਿਚ ਬੰਦ ਹੈ। ਇਸ ਲਈ ਮੁਲਜ਼ਮ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਨੇ ਇਹ ਹੁਕਮ 23 ਮਾਰਚ 2022 ਨੂੰ ਜਾਰੀ ਕੀਤੇ ਹਨ।
ਐਸ ਆਈ ਟੀ ਨੇ 27 ਫਰਵਰੀ ਨੂੰ ਆਪਣੇ ਸਪਲੀਮੈਂਟਰੀ ਚਲਾਨ ਵਿਚ ਡੇਰਾ ਸਿਰਸਾ ਮੁਖੀ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ ਤੇ ਕਿਹਾ ਹੈ ਕਿ ਬੇਅਦਬੀ ਦੀ ਸਾਜ਼ਿਸ਼ ਸਮੇਤ ਇਹਨਾਂ ਸਾਰੇ ਕੇਸਾਂ ਵਿਚ ਜੋ ਕੁਝ ਵੀ ਹੋਇਆ, ਉਸਦੀ ਪ੍ਰਵਾਨਗੀ ਡੇਰਾ ਸਿਰਸਾ ਹੈਡਕੁਆਰਟਰ ਵਿਚ ਡੇਰਾ ਸਿਰਸਾ ਮੁਖੀ ਦਿੰਦਾ ਰਿਹਾ ਹੈ। ਇਸ ਲਈ ਉਹ ਹੀ ਇਹਨਾਂ ਕੇਸਾਂ ਦਾ ਮੁੱਖ ਮੁਲਜ਼ਮ ਹੈ ।