ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 9 ਜੂਨ 2022
ਪੰਜਾਬ ਕਾਂਗਰਸ ਦੇ ਇੱਕ ਵਫ਼ਦ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਅੰਦਰ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਕਾਂਗਰਸੀ ਆਗੂਆਂ ਨੇ ਆਰੋਪ ਲਗਾਇਆ ਹੈ ਕਿ ਸੀਐੱਮ ਮਾਨ ਨੇ ਸਮਾਂ ਸਮਾਂ ਦੇ ਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ।ਜਿਸ ਦੇ ਰੋਸ ਵਿੱਚ ਮਗਰੋਂ ਕਾਂਗਰਸੀ ਆਗੂਆਂ ਨੇ ਧਰਨਾ ਦਿੱਤਾ।
ਮੁੱਖ ਮੰਤਰੀ ਦਫ਼ਤਰ ਵਲੋਂ ਮੁੱਖ ਮੰਤਰੀ ਨਿਵਾਸ ਦੇ ਅੰਦਰ ਹੀ ਚੰਡੀਗੜ੍ਹ ਪੁਲਿਸ ਦੇ ਐੱਸ.ਐੱਸ.ਪੀ. ਅਤੇ ਹੋਰ ਅਧਿਕਾਰੀਆਂ ਨੂੰ ਸੱਦਿਆ ਗਿਆ, ਜਿਸ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਣੇ ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆਂ ਗਿਆ ਹੈ।