ਨਾਭਾ(ਸੁਖਚੈਨ ਸਿੰਘ), 17 ਜਨਵਰੀ 2023
ਨਾਭਾ ਪੁਲਿਸ ਦੀ ਗ੍ਰਿਫਤ ਵਿੱਚ ਮੂੰਹ ਲੁਕਾਈ ਬੈਠੀਆਂ ਹਨ ਉਹ ਔਰਤਾਂ ਹਨ ਜਿਨ੍ਹਾਂ ਵੱਲੋਂ ਜਿਸਮਫਰੋਸ਼ੀ ਦਾ ਧੰਦਾ ਜ਼ੋਰਾਂ ਸ਼ੋਰਾਂ ਨਾਲ਼ ਕੀਤਾ ਜਾ ਰਿਹਾ ਸੀ ਅਤੇ ਇਹ ਕਿਰਾਏ ਤੇ ਮਕਾਨ ਤੇ ਭੋਲੇ ਭਾਲੇ ਲੋਕਾਂ ਨੂੰ ਫਸਾ ਕੇ ਆਪਣਾ ਸ਼ਿਕਾਰ ਬਣਾਉਂਦੀ ਹੈ ਸਨ। ਪੁਲਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਇਹਨਾਂ ਔਰਤਾਂ ਨੂੰ ਕਾਬੂ ਕਰ ਲਿਆ ਗਿਆ ਹੈ ਇਹਨਾਂ ਔਰਤਾਂ ਦੀ ਉਂਮਰ 30 ਤੋਂ 35 ਸਾਲ ਦੱਸੀ ਜਾ ਰਹੀ ਮੌਕੇ ਤੇ 3 ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਵੱਲੋਂ ਇਹਨਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕੀ ਇਸ ਪਿੱਛੇ ਕਿਸ ਦਾ ਹੱਥ ਸੀ।
Vo/1 ਇਸ ਮੌਕੇ ਤੇ ਨਾਭਾ ਕੋਤਵਾਲੀ ਦੇ ਐਸਐਚਓ ਹੈਰੀ ਬੋਪਾਰਾਏ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਦੇ ਅਧਾਰ ਤੇ ਜਾਣਕਾਰੀ ਮਿਲੀ ਸੀ ਕਿ ਕੁਝ ਔਰਤਾਂ ਜਿਸਮ-ਫਰੋਸ਼ੀ ਦਾ ਧੰਦਾ ਚਲਾ ਰਹੀਆਂ ਹਨ ਅਤੇ ਅਸੀਂ ਮੌਕੇ ਤੇ ਰੇਡ ਕੀਤੀ ਤਾਂ ਜਿਸ ਵਿਚ ਅਸੀਂ ਚਾਰ ਔਰਤਾਂ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਇਨ੍ਹਾਂ ਦੇ ਖਿਲਾਫ਼ ਅਸੀਂ 3,4,5 ਇਮੋਰਲ ਟਰੈਫਿਕ ਪਰਵੇਨਸਨ ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।