ਅਫ਼ਗਾਨਿਸਤਾਨ ’ਚ ਗੁਰਦੁਆਰਾ ਕਰਤੇ ਪ੍ਰਵਾਨ ’ਚ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

Must Read

ਮਨੀਸ਼ਾ ਗੁਲਾਟੀ ਦੀ ਹੋਈ ਚੇਅਰਮੈਨੀ ਤੋਂ ਛੁੱਟੀ

ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023 ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ...

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 31 ਜਨਵਰੀ(ਬਿਊਰੋ ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ...

ਮੁੱਖ ਮੰਤਰੀ ਜਗਨ ਰੈੱਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਹੋਵੇਗੀ ਵਿਸ਼ਾਖਾਪਟਨਮ ਦੀ ਨਵੀਂ ਰਾਜਧਾਨੀ

ਮੋਹਾਲੀ (ਬਿਓਰੋ ਰਿਪੋਰਟ), 1 ਫਰਵਰੀ 2023 ਆਂਧਰਾ ਪ੍ਰਦੇਸ਼ ਦੀ ਰਾਜਧਾਨੀ: ਵਾਈਐਸਆਰ ਕਾਂਗਰਸ ਦੇ ਮੁਖੀ ਨੇ ਨਿਵੇਸ਼ਕਾਂ ਨੂੰ ਅਗਲੇ ਮਹੀਨੇ ਗਲੋਬਲ...

ਅੰਮ੍ਰਿਤਸਰ, 18 ਜੂਨ2022

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ l

ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।

LEAVE A REPLY

Please enter your comment!
Please enter your name here

Latest News

ਮਨੀਸ਼ਾ ਗੁਲਾਟੀ ਦੀ ਹੋਈ ਚੇਅਰਮੈਨੀ ਤੋਂ ਛੁੱਟੀ

ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023 ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ...

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 31 ਜਨਵਰੀ(ਬਿਊਰੋ ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼...

ਮੁੱਖ ਮੰਤਰੀ ਜਗਨ ਰੈੱਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਹੋਵੇਗੀ ਵਿਸ਼ਾਖਾਪਟਨਮ ਦੀ ਨਵੀਂ ਰਾਜਧਾਨੀ

ਮੋਹਾਲੀ (ਬਿਓਰੋ ਰਿਪੋਰਟ), 1 ਫਰਵਰੀ 2023 ਆਂਧਰਾ ਪ੍ਰਦੇਸ਼ ਦੀ ਰਾਜਧਾਨੀ: ਵਾਈਐਸਆਰ ਕਾਂਗਰਸ ਦੇ ਮੁਖੀ ਨੇ ਨਿਵੇਸ਼ਕਾਂ ਨੂੰ ਅਗਲੇ ਮਹੀਨੇ ਗਲੋਬਲ ਸੰਮੇਲਨ ਦੌਰਾਨ ਨਵੀਂ ਰਾਜਧਾਨੀ ਦਾ...

ਸੂਰਤ ਦੀ ਲੜਕੀ ਨਾਲ ਬਲਾਤਕਾਰ ਦੇ ਮਾਮਲੇ ‘ਚ ਆਸਾਰਾਮ ਨੂੰ ਅਦਾਲਤ ਤੋਂ ਝਟਕਾ, ਮੰਨਿਆ ਦੋਸ਼ੀ

ਗਾਂਧੀਨਗਰ(ਬਿਊਰੋ ਰਿਪੋਰਟ), 31 ਜਨਵਰੀ 2023 ਆਸਾਰਾਮ ਨੂੰ ਸਥਾਨਕ ਅਦਾਲਤ ਨੇ ਸੂਰਤ ਦੀ ਇੱਕ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਸਜ਼ਾ ਦਾ...

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਗਿਆ ਰੋਸ ਮਾਰਚ

ਤਰਨਤਾਰਨ ( ਅਮਨਦੀਪ ਸਿੰਘ ਮਨਚੰਦਾ),27 ਜਨਵਰੀ 2023 ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਰਨ ਤਾਰਨ ਵਿੱਚ ਸ਼੍ਰੋਮਣੀ...

More Articles Like This