ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 1 ਸਤੰਬਰ 2021
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ 14 ਵੇਂ ਸਥਾਪਨਾ ਦਿਵਸ ਮਨਾਇਆ ਗਿਆ । ਇਸ ਮੌਕੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਈਆਂ ਜਾਣ ਉਪਰੰਤ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਆਈਆਂ ਸ਼ਖ਼ਸੀਅਤਾਂ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਯੂਨੀਵਰਸਿਟੀ ਕੈਂਪਸ ਵਿੱਚ ਕੈਂਪਸ ਨੂੰ ਹਰਾ ਭਰਾ ਬਣਾਉਣ ਲਈ ਛਾਂਦਾਰ ਅਤੇ ਫਲਦਾਰ ਬੂਟੇ ਵੀ ਲਗਾਏ ਗਏ l
ਇਸ ਮੌਕੇ ‘ਤੇ ਵਾਈਸ–ਚਾਂਸਲਰ ਡਾ. ਪਰਿਤਪਾਲ ਸਿੰਘ ਨੇ ਸਾਰੇ ਫ਼ੈਕਲਟੀ ਤੇ ਸਟਾਫ਼ ਮੈਂਬਰਾਂ ਨੂੰ ਯੂਨੀਵਰਸਿਟੀ ਦੇ ਸਥਾਪਨਾ ਦਿਹਾੜੇ ਦੀ ਵਧਾਈ ਦਿੱਤੀ। ਡਾ. ਸਿੰਘ ਨੇ 2020-21 ਵਰ੍ਹੇ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਵਿਦਿਆਰਥੀਆਂ ਅਤੇ ਸਟਾਫ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਮੱਲਾਂ ਮਾਰੀਆਂ ਹਨ।
ਉਹਨਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਜਿੱਥੇ ਵਿੱਦਿਅਕ ਪ੍ਰਾਪਤੀਆਂ ਦਰਜ ਕੀਤੀਆਂ ਗਈਆਂ ਹਨ l ਇਸ ਮੌਕੇ ‘ਤੇ ਦਰਬਾਰਾ ਸਿੰਗ ਗੁਰੂ ਸਕੱਤਰ (ਟਰੱਸਟ) ਨੇ ਯੂਨੀਵਰਸਿਟੀ ਪ੍ਰਸ਼ਾਸਨ, ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹਨਾ ਨੂੰ ਮਾਣ ਹੈ ਕਿ ਯੂਨੀਵਰਸਿਟੀ ਨੇ ਥੋੜੇ ਹੀ ਸਮੇਂ ਵਿੱਚ ਅਕਾਦਮਿਕ ਅਤੇ ਸਹਿ ਅਕਾਦਮਿਕ ਖੇਤਰ ਵਿਚ ਆਪਣੀ ਖਾਸ ਜਗ੍ਹਾ ਬਣਾ ਲਈ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਯੂਨੀਵਰਸਿਟੀ ਨਾ ਸਿਰਫ ਸਿੱਖਿਆ ਦੇ ਪੱਦਰ ਵਿਚ ਸਰਵਉੱਚ ਹੋਵੇਗੀ, ਬਲਕਿ ਨਵੀਂ ਪੀੜੀ ਨੂੰ ਸਿੱਖੀ ਸਿੱਧਾਂਤ ਵਿਚ ਪਰਪੇਖ ਕਰਨ ਵਿਚ ਸਫਲਤਾ ਹਾਸਿਲ ਕਰੇਗੀ।