ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਅੰਮ੍ਰਿਤਸਰ (ਜਗਤਾਰ ਮਾਹਲਾ),25 ਮਾਰਚ

ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦਿੱਤਾ। ਕਮਲਪ੍ਰੀਤ ਕੌਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਬਰਵਾਲਾ ਦੀ ਰਹਿਣ ਵਾਲੀ ਹੈ ਅਤੇ ਉਹ ਦੇਸ਼ ਭਗਤ ਕਾਲਜ ਧੂਰੀ ਤੋਂ ਗ੍ਰੈਜੂਏਸ਼ਨ ਕਰ ਚੁੱਕੀ ਹੈ।

 

ਕਮਲਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਖੇਤਰਾਂ ਮੱਲਾਂ ਮਾਰਨ ਵਾਲੇ ਸਿੱਖ ਨੌਜੁਆਨਾਂ ਨੂੰ ਹਮੇਸ਼ਾ ਉਤਸ਼ਾਹਿਤ ਕਰਦੀ ਆ ਰਹੀ ਹੈ। ਇਸੇ ਤਹਿਤ ਹੀ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦੀਆਂ ਪ੍ਰਾਪਤੀਆਂ ਲਈ ਉਸ ਨੂੰ ਸਨਮਾਨਿਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਨੂੰ ਕਮਲਪ੍ਰੀਤ ਕੌਰ ਵਰਗੀਆਂ ਹੋਣਹਾਰ ਬੱਚੀਆਂ ’ਤੇ ਮਾਣ ਹੈ, ਜਿਨ੍ਹਾਂ ਨੂੰ ਨੌਜੁਆਨੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਮਲਪ੍ਰੀਤ ਕੌਰ ਨੂੰ ਉੱਚ ਸਿੱਖਿਆ ਲਈ ਸ਼੍ਰੋਮਣੀ ਕਮੇਟੀ ਸਹਾਇਤਾ ਕਰੇਗੀ। ਜੇਕਰ ਉਹ ਸ਼੍ਰੋਮਣੀ ਕਮੇਟੀ ਦੇ ਕਾਲਜ ਵਿਚ ਪੜ੍ਹਣਾ ਚਾਹੇ ਤਾਂ ਉਸ ਦੀ ਫੀਸ ਨਹੀਂ ਲਈ ਜਾਵੇਗੀ। ਹੋਰਨਾਂ ਕਾਲਜਾਂ ਵਿਚ ਪੜ੍ਹਨ ਲਈ ਵੀ ਉਸ ਦੀ ਸ਼੍ਰੋਮਣੀ ਕਮੇਟੀ ਮੱਦਦ ਕਰੇਗੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਵਧੀਆ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਲੜਕੀਆਂ ਲਈ ਵੱਖਰਾ ਖੇਡ ਡਾਇਰੈਕਟੋਰੇਟ ਸਥਾਪਿਤ ਕਰਦਿਆਂ ਅਕੈਡਮੀ ਖੋਲ੍ਹੀ ਜਾ ਚੁੱਕੀ ਹੈ।

 

ਇਸ ਮੌਕੇ ਓਲੰਪਿਕ ਖੇਡਾਂ ਲਈ ਚੁਣੀ ਗਈ ਕਮਲਪ੍ਰੀਤ ਕੌਰ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਸਿੱਖ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਸਖ਼ਤ ਮਿਹਨਤ ਅਤੇ ਗੁਰੂ ਸਾਹਿਬ ਦੇ ਭਰੋਸੇ ਸਦਕਾ ਕੌਮ ਦਾ ਨਾਂ ਰੌਸ਼ਨ ਕਰਨ ਲਈ ਅੱਗੇ ਆਉਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕਮਲਪ੍ਰੀਤ ਕੌਰ ਦੀ ਕੋਚ ਬੀਬੀ ਰਾਖੀ ਤਿਆਗੀ ਨੂੰ ਵੀ 21 ਹਜ਼ਾਰ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ।

 

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਸ. ਅਮਰਪਾਲ ਸਿੰਘ ਬੋਨੀ ਅਜਨਾਲਾ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਕਮਲਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ, ਹਲਕਾ ਮਲੋਟ ਤੋਂ ਪੁੱਜੇ ਸ. ਭਗਵੰਤ ਸਿੰਘ ਮਿੱਡਾ ਸੰਮਤੀ ਮੈਂਬਰ, ਸਾਬਕਾ ਸਰਪੰਚ ਸ. ਸਵਰਨ ਸਿੰਘ, ਸ. ਨਿਰਮਲਜੀਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This