ਅੰਮ੍ਰਿਤਸਰ (ਮਨਜਿੰਦਰ ਸਿੰਘ ਮਨੀ), 27 ਮਾਰਚ 2022
ਅੰਮ੍ਰਿਤਸਰ ‘ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਗੋਲੀ ਲੱਗਣ ਕਾਰਨ ਪੁਲਿਸ ਅਧਿਕਾਰੀ ਜਖ਼ਮੀ ਹੋ ਗਿਆ।ਜਖ਼ਮੀ ਪੁਲਿਸ ਅਧਿਕਾਰੀ ਦੀ ਪਹਿਚਾਣ ਏ ਐਸ ਆਈ ਕੁਲਵੰਤ ਸਿੰਘ ਵਜੋਂ ਹੋਈ ਹੈ।
ਜੋ ਕਿ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਪੁਲਿਸ ਅਧਿਕਾਰੀ ਆਪਣੀ ਰਿਵਾਲਵਰ ਸਾਫ਼ ਕਰਨ ਰਿਹਾ ਸੀ ਕਿ ਅਚਾਨਕ ਗੋਲੀ ਚੱਲਣ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜਖਮੀ ਪੁਲਿਸ ਅਧਿਕਾਰੀ ਅੰਮ੍ਰਿਤਸਰ ਦੇ ਪੁਲਿਸ ਲਾਈਨ ਵਿੱਚ ਤੈਨਾਤ ਹੈ।ਫਿਲਹਾਲ ਮੌਕੇ ‘ਤੇ ਪਹੁੰਚੇ ਦੂਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾਵੇਗੀ l