ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ
ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਇਸ ਮੌਕੇ ਤੇ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਤੋਂ ਇਲਾਵਾ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਵੀ ਸ਼ਿਰਕਤ ਕੀਤੀ ਗਈ । ਇਸ ਨਗਰ ਕੀਰਤਨ ਵੱਖ ਵੱਖ ਥਾਵਾਂ ਤੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ । ਇਸ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋਂ ਸਵਾਗਤੀ ਗੇਟ ਵੀ ਸਜਾਏ ਗਏ ।