ਫਿਰੋਜ਼ਪੁਰ (ਸੁਖਚੈਨ ਸਿੰਘ), 28 ਅਪ੍ਰੈਲ 2022
ਦੁਨੀਆਂ ਅੰਦਰ ਰਿਸ਼ਤੇ ਨਾਤੇ ਇਸ ਕਦਰ ਖਤਮ ਹੁੰਦੇ ਜਾ ਰਹੇ ਹਨ। ਕਿ ਆਪਣੇ ਹੀ ਆਪਣਿਆਂ ਦਾ ਕਤਲ ਕਰ ਰਹੇ ਹਨ। ਤਾਜਾ ਮਾਮਲਾ ਸਾਹਮਣੇ ਆਇਆ ਹੈ।
ਫਿਰੋਜ਼ਪੁਰ ਦੇ ਪਿੰਡ ਬਸਤੀ ਪਿਆਰੇਆਣਾ ਤੋਂ ਜਿਥੇ ਇੱਕ ਕਲਯੁਗੀ ਪੁੱਤਰ ਨੇ ਆਪਣੇ ਹੀ ਪਿਤਾ ਨੂੰ ਤੇਜ਼ਧਾਰ ਹਥਿਆਰ ਨਾਲ ਮਾਰ ਮੁਕਾਇਆ ਹੈ।
ਇਹ ਖ਼ਬਰ ਵੀ ਪੜ੍ਹੋ:ਮਹਾਭਾਰਤ ‘ਚ ਧ੍ਰਿਤਰਾਸ਼ਟਰ ਦਾ ਕਿਰਦਾਰ ਨਿਭਾਉਣ ਵਾਲੇ ਗਿਰਜਾ ਸ਼ੰਕਰ ਸੱਚਖੰਡ ਸ੍ਰੀ…
ਪਿਓ ਨੂੰ ਤੇਜ਼ ਹਥਿਆਰ ਨਾਲ ਕਤਲ ਕਰਨ ਉਪਰੰਤ ਪੁੱਤਰ ਮੌਕੇ ਤੋਂ ਫਰਾਰ ਹੋ ਗਿਆ। ਜਿਸਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਥਾਣਾ ਕੁੱਲਗੜੀ ਅਧੀਨ ਪੈਂਦੀ ਬਸਤੀ ਪਿਆਰੇਆਣਾ ਦੇ ਵਾਸੀ ਗੁਰਸੇਵਕ ਸਿੰਘ ਉਰਫ ਸੇਵਕ ਨੇ ਆਪਣੇ ਪਿਤਾ ਗੁਰਮੁਖ ਸਿੰਘ ਦਾ ਕਤਲ ਕਰ ਦਿੱਤਾ ਹੈ। ਅਤੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ:ਸੋਨਾ ਖਰੀਦਣ ਦੀ ਸੋਚ ਰਹੇ ਹੋ ਤਾਂ ਜ਼ਰੂਰ ਪੜ੍ਹੋ ਖ਼ਬਰ, ਰੇਟ…
ਇਸ ਦਰਦਨਾਕ ਘਟਨਾ ਦੀ ਖ਼ਬਰ ਮਿਲਣ ਤੇ ਥਾਣਾ ਕੁੱਲਗੜ੍ਹੀ ਦੇ ਐਸ ਐਚ ਓ ਜਸਵੰਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਭੇਜ ਦਿੱਤਾ ਹੈ ਪਰਿਵਾਰਕ ਮੈਂਬਰਾਂ ਤੋ ਪੜਤਾਲ ਕਰ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।