ਗੁਰਦਾਸਪੁਰ (ਜਸਵਿੰਦਰ ਬੇਦੀ), 16 ਜੂਨ 2022
ਪਹਿਲੇ ਲਲਕਾਰੇ ਨਾਲ ਮੈਂ ਡਰ ਗਈ ਦੂਜੇ ਲਲਕਾਰੇ ਨਾਲ ਅੰਦਰ ਵੜ ਗਈ ਗਾਣੇ ਨਾਲ ਮਸ਼ਹੂਰ ਹੋਏ ਪੰਜਾਬੀ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ ਸਹਿਤ ਧਾਰੀਵਾਲ ਪੁਲਿਸ ਨੇ ਨਾਕੇਬੰਦੀ ਦੌਰਾਨ ਗਿਰਫ਼ਤਾਰ ਕੀਤਾ ਹੈ ਅਤੇ ਇਹਨਾਂ ਉਪਰ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹਨਾਂ ਕੋਲੋ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ l
ਇਹ ਖ਼ਬਰ ਵੀ ਪੜ੍ਹੋ:ਕੇਜਰੀਵਾਲ ਤੇ ਭਗਵੰਤ ਮਾਨ ਨੇ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ…
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਾਰੀਵਾਲ ਦੇ ਐੱਸਐੱਚਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਅਤੇ ਸੀਆਈਏ ਸਟਾਫ ਨੇ ਖੁੰਡਾ ਮੋੜ ਤੇ ਰਾਤ ਨੂੰ ਨਾਕੇਬੰਦੀ ਕੀਤੀ ਗਈ ਸੀ ਇਸ ਦੌਰਾਨ ਇਕ ਸਵਿਫਟ ਕਾਰ ਨੂੰ ਰੋਕ ਕੇ ਜਦ ਤਲਾਸ਼ੀ ਕੀਤੀ ਗਈ ਤਾਂ ਕਾਰ ਵਿਚ ਸਵਾਰ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ 7 ਗ੍ਰਾਮ ਦੇ ਕਰੀਬ ਅਫੀਮ ਬਰਾਮਦ ਕੀਤੀ ਗਈ ਹੈ ਅਤੇ ਇਹਨਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ