ਸੁਖਬੀਰ ਬਾਦਲ ਨੇ ਖੋੋਲੀ ਭਾਜਪਾ ਦੀ ਪੋਲ,ਕਿਹਾ ਕੈਪਟਨ ਨੂੰ ਮਿਲੇਗੀ ਸਜ਼ਾਂ,ਹੋਵੇਗਾ ਕਾਂਗਰਸ ਪਾਰਟੀ ਦਾ ਖ਼ਾਤਮਾ

Must Read

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ...

ਸ਼੍ਰੀ ਅੰਮ੍ਰਿਤਸਰ ਸਾਹਿਬ ,18 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਪੰਜਾਬ ‘ਚ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਬੀਜੇਪੀ ਨਾਲ ਗਠਜੋੜ ਤਹਿਤ ਚੋਣ ਲੜਦਾ ਸੀ, ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਬੀਜੇਪੀ ਦੀ ਕਾਫੀ ਸਮੇਂ ਇਕੱਲਿਆਂ ਪੰਜਾਬ ‘ਚ ਚੋਣਾਂ ਲੜਨ ਦੀ ਇੱਛਾ ਸੀ, ਜੋ ਹੁਣ ਪੂਰੀ ਹੋ ਜਾਵੇਗੀ। ਸੁਖਬੀਰ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਕਿਹੜੀ ਪਾਰਟੀ ਉਨ੍ਹਾਂ ਦੇ ਹਿੱਤਾਂ ‘ਚ ਗੱਲ ਕਰਦੀ ਹੈ। ਸੁਖਬੀਰ ਬਾਦਲ ਪਤਨੀ ਹਰਸਿਮਰਤ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹੋਏ ਸਨ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਲੋਕਤੰਤਰੀ ਅਧਿਕਾਰ ਹੈ। ਨਾਲੇ ਉਨ੍ਹਾਂ ਦੀ ਇੱਛਾ ਪੂਰੀ ਹੋ ਜਾਵੇਗੀ। ਕਿਸਾਨਾਂ ਵੱਲੋਂ ਕੀਤੇ ਐਲਾਨ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਪੰਜਾਬ ਫੇਰੀ ‘ਤੇ ਵਿਰੋਧ ਕੀਤਾ ਜਾਵੇਗਾ ‘ਤੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿਣਗੇ ਪਰ ਕੇਂਦਰ ਸਰਕਾਰ ਨੂੰ ਵੀ ਆਪਣੇ ਇਸ ਅੜੀਅਲ ਰਵੱਈਏ ਨੂੰ ਤਿਆਗ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਰਾਹੁਲ ਗਾਂਧੀ ‘ਤੇ ਵਿਅੰਗ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਦਿਲ ਤੋਂ ਰਾਜਨੀਤੀ ਨਹੀਂ ਕਰਨਾ ਚਾਹੁੰਦੇ। ਨਾ ਹੀ ਉਹ ਰਾਜਨੀਤਕ ਸੰਘਰਸ਼ ਕਰ ਸਕਦੇ ਹਨ ਤੇ ਨਾ ਹੀ ਉਨ੍ਹਾਂ ਦੀ ਲੋਕਾਂ ਦੀ ਸੇਵਾ ਕਰਨ ‘ਚ ਕੋਈ ਰੁਚੀ ਹੈ। ਹੁਣ ਜਲਦੀ ਹੀ ਦੇਸ਼ ‘ਚ ਕਾਂਗਰਸ ਦਾ ਅੰਤ ਹੋ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਦੇ ਕੰਮਕਾਜ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਹੈ। ਕੈਪਟਨ ਨੇ ਗੁਟਕਾ ਸਾਹਿਬ ਦੀ ਸੰਹੁ ਖਾ ਕੇ ਵਾਅਦੇ ਨਹੀਂ ਨਿਭਾਏ, ਜਿਸ ਦੀ ਸਜ਼ਾ ਉਨ੍ਹਾਂ ਨੂੰ ਆਉਣ ਵਾਲਿਆਂ ਚੋਣਾਂ ‘ਚ ਮਿਲੇਗੀ। ਕਾਂਗਰਸੀ ਵਿਧਾਇਕ ਨਸ਼ਾ ਤਸਕਰਾਂ ਤੋਂ ਮਹੀਨਾ ਲੈਂਦੇ ਹਨ, ਜਿਸ ਕਰਕੇ ਪੰਜਾਬ ‘ਚ ਨਸ਼ਿਆਂ ਦੀ ਵਿਕਰੀ ਹੋ ਰਹੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਵੀ ਗੰਭੀਰ ਨਹੀਂ ਹਨ, ਜੇਕਰ ਉਹ ਗੰਭੀਰ ਹੁੰਦੇ ਤਾਂ ਉਹ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠਦੇ, ਹਾਲਾਂਕਿ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ। ਕਰਤਾਰਪੁਰ ਲਾਂਘੇ ‘ਤੇ ਕਿਹਾ ਗਿਆ ਸੀ ਕਿ ਇਹ ਸਦਾ ਲਈ ਖੁੱਲ੍ਹਣ ਲਈ ਬਣਾਇਆ ਗਿਆ ਸੀ ਤੇ ਨਾ ਕਿ ਇਸ ਤਰ੍ਹਾਂ ਬੰਦ ਕਰਨ ਲਈ। ਕੋਰੋਨਾ ਕਾਰਨ ਸਭ ਕੁਝ ਬੰਦ ਹੋ ਗਿਆ ਸੀ ਪਰ ਹੁਣ ਦੇਸ਼ ਦੇ ਸਾਰੇ ਧਾਰਮਿਕ ਅਸਥਾਨ ਖੁੱਲੇ ਹਨ ਇਸ ਲਈ ਕਰਤਾਰਪੁਰ ਲਾਂਘਾ ਵੀ ਜਲਦੀ ਖੋਲ੍ਹਿਆ ਜਾਣਾ ਚਾਹੀਦਾ ਹੈ।

 

LEAVE A REPLY

Please enter your comment!
Please enter your name here

Latest News

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

ਘਰ ‘ਚ ਸ਼ਕਰਕੰਦੀ ਦੀ ਚਾਟ ਬਣਾਉਣ ਦਾ ਜਾਣੋ ਆਸਾਨ ਤਰੀਕਾ

ਸ਼ਕਰਕੰਦੀ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ।ਸ਼ਕਰਕੰਦੀ ਦੀ ਚਾਟ ਖਾਣੀ ਲੋਕਾਂ ਨੂੰ ਕਾਫ਼ੀ ਪਸੰਦ ਹੁੰਦੀ ਹੈ। ਜਿਸ ਨੂੰ ਤੁਸੀ ਘਰ ਵਿੱਚ ਵੀ ਬਣਾ...

More Articles Like This