ਹੁਸ਼ਿਆਰਪੁਰ (ਜੋਨੀ ਗੇਰਾ),21 ਫਰਵਰੀ
ਜਿਲਾ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਮਹੱਦੀ ਪੁਰ ਦੇ ਕਿਸਾਨ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਜੋ ਬੀਤੇ ਦਿਨ ਕੇਂਦਰ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੀਤੇ ਵਾਅਦਿਆਂ ਦੇ ਖਿਲਾਫ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ ਦੇ ਗ੍ਰਹਿ ਵਿਖੇ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਅਤੇ ਬਲਵਿੰਦਰ ਸਿੰਘ ਭੂੰਦੜ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ
ਜਲੰਧਰ ’ਚ ਕੋਰੋਨਾ ਨੇ ਫੜ੍ਹੀ ਰਫ਼ਤਾਰ,41 ਪਾਜ਼ੇਟਿਵ,ਦੋ ਮਰੀਜ਼ਾਂ ਦੀ ਮੌਤ
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੇ ਵਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਬਣਾਉਣ ਲੱਗਿਆਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜੋ ਅੱਜ ਤੱਕ ਵੀ ਪੁਰੇ ਨਹੀਂ ਕੀਤੇ ਜਿਸ ਕਰਕੇ ਕਿਸਾਨ ਦਿਨ ਪ੍ਰਤੀ ਦਿਨ ਖੁਦਕੁਸ਼ੀਆਂ ਕਰ ਰਹੇ ਹਨ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਉਨ੍ਹਾਂ ਦੇ ਪਰਿਵਾਰ ਨਾਲ ਖੜਾ ਹੈ।