ਚੰਡੀਗੜ੍ਹ( ਸਾਹਿਲ ਨਰੂਲਾ), 15 ਫਰਵਰੀ 2021
ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ-ਬਸਪਾ ਗਠਜੋੜ ਦਾ ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਪੰਜਾਬ ਦੀ ਜਨਤਾ ਨਾਲ ਵੱਡੇ ਵਾਅਦੇ ਕੀਤੇ ਗਏ ਹਨ। ਜੋ ਕਿ ਤੁਸੀਂ ਹੇਠਾਂ ਪੜ੍ਹ ਸਕਦੇ ਹੋ-:
1 ਭਾਈ ਘਨੱਈਆਂ ਸਕੀਮ ਤਹਿਤ 10 ਲੱਖ ਦਾ ਬੀਮਾ ਕੀਤਾ ਜਾਵੇਗਾ।
2 ਬੁਢਾਪਾ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ।
3 ਗਰੀਬਾਂ ਲਈ 5 ਲੱਖ ਮਕਾਨ ਬਣਾਏ ਜਾਣਗੇ।
4 ਸ਼ਗਨ ਸਕੀਮ ਨੂੰ 51 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰਾਂਗੇ
5 ਚੰਡੀਗੜ੍ਹ ‘ਚ ਫਿਲਮ ਸਿਟੀ ਬਣਾਈ ਜਾਵੇਗੀ।
6 ਵਿਦੇਸ਼ਾਂ ‘ਚ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਨੂੰ 10 ਲੱਖ ਤੱਕ ਦਾ ਵਿਆਮ ਮੁਕਤ ਕਰਜ਼ਾ ਦੇਵਾਂਗੇ।
7 ਪੰਜਾਬ ‘ਚ ਸਕੂਲਾਂ ਅਤੇ ਹਸਪਤਾਲਾਂ ਦੀ ਬਦਲੀ ਜਾਵੇਗੀ ਨੁਹਾਰ ।
8 ਹਲਕੇ ‘ਚ 10 ਮੈਗਾ ਸਕੂਲ ਬਣਾਏ ਜਾਣਗੇ।
9 ਸਰਕਾਰੀ ਸਕੂਲਾਂ ਤੋਂ ਪੜ੍ਹੇ ਬੱਚਿਆਂ ਲਈ ਕਾਲਜਾਂ ‘ਚ 33 ਫ਼ੀਸਦੀ ਰਾਖਵਾਂਕਰਨ ਕੀਤਾ ਜਾਵੇਗਾ।
10 ਪੰਜਾਬ ‘ਚ 6 ਨਵੀਆਂ ਯੂਨੀਵਰਸਿਟੀਆਂ ਬਣਾਈਆਂ ਜਾਣਗੀਆਂ।
11 ਸਿੱਖਿਆ ਅਤੇ ਸਿਹਤ ਨੂੰ ਵੱਡੀ ਤਰਜ਼ੀਹ ਦਿੱਤੀ ਜਾਵੇਗੀ।
12 ਸਾਰੇ ਮੁਲਾਜ਼ਮਾਂ ਦੀ ਕੈਸ਼ਲੈੱਸ ਮੈਡੀਕਲ ਇੰਸ਼ੋਰੈਂਸ ਕੀਤੀ ਜਾਵੇਗੀ।
13 ਪੰਜਾਬ ਦੇ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
14 ਟਰੱਕ ਯੂਨੀਅਨਾਂ ਨੂੰ ਬਹਾਲ ਕੀਤਾ ਜਾਵੇਗਾ।
15 ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇਗਾ।
16 ਆਸ਼ਾ ਵਰਕਰਾਂ ਦੀ ਤਨਖ਼ਾਹ ਵਧਾਈ ਜਾਵੇਗੀ।
17 ਕਿਸਾਨਾਂ ਦੀ ਆਮਦਨ ਤਿੰਨ ਗੁਣਾ ਵਧਾਉਣ ਲਈ ਕੰਮ ਕੀਤਾ ਜਾਵੇਗਾ।
18 ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਨੂੰ ਬੇਹੱਦ ਖੂਬਸੂਰਤ ਬਣਾਇਆ ਜਾਵੇਗਾ।
19 ਵਿਸ਼ਵ ਕੱਪ ਕਬੱਡੀ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ।
20 ਨਿਊ ਚੰਡੀਗੜ੍ਹ ‘ਚ ਹਰ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਮਾਰਵਾੜੀ ਘੋੜਿਆਂ ਦੀ ਦੌੜ ਕਰਵਾਈ ਜਾਵੇਗੀ।
21 ਪੰਜਾਬ ਦੀਆਂ ਨਦੀਆਂ ਦੇ ਪਾਣੀਆਂ ‘ਚ ਪ੍ਰਦੂਸ਼ਣ ਨਹੀਂ ਫੈਲਾਉਣ ਦਿੱਤਾ ਜਾਵੇਗਾ ਅਤੇ ਪਾਣੀਆਂ ਨੂੰ ਸਾਫ਼ ਕੀਤਾ ਜਾਵੇਗਾ।
22 ਕੰਢੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ ਅਤੇ ਇਨ੍ਹਾਂ ਇਲਾਕਿਆਂ ਦਾ ਬਜਟ ਵੀ ਵੱਖਰਾ ਹੋਵੇਗਾ।
23 ਸੂਬੇ ਦੇ ਹਰ ਪਰਿਵਾਰ ਨੂੰ 400 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾਵੇਗੀ।
24 ਛੋਟੇ ਦੁਕਾਨਦਾਰਾਂ ਲਈ 10 ਲੱਖ ਰੁਪਏ ਜੀਵਨ ਬੀਮਾ, 10 ਲੱਖ ਮੈਡੀਕਲ ਬੀਮਾ ਅਤੇ 10 ਲੱਖ ਦਾ ਫਾਇਰ ਬੀਮਾ ਕੀਤਾ ਜਾਵੇਗਾ।
25 ਛੋਟੇ ਵਪਾਰੀ ਜਿਹੜੇ ਬੈਂਕਾਂ ਤੋਂ ਕਰਜ਼ਾ ਲੈਂਦੇ ਹਨ, ਉਨ੍ਹਾਂ ਨੂੰ 5 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।
26 ਮੀਡੀਅਲ ਸਕੇਲ ਇੰਡਸਟਰੀ, ਜੋ 50 ਲੱਖ ਤੱਕ ਦਾ ਕਰਜ਼ਾ ਲਵੇਗੀ, ਉਸ ਨੂੰ 3 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।
27 ਪਿਛਲੇ ਸਾਲਾਂ ਦੌਰਾਨ ਮੁਲਾਜ਼ਮਾਂ ‘ਤੇ ਦਰਜ ਕੀਤੇ ਗਏ ਸਾਰੇ ਕੇਸਾਂ ਨੂੰ ਰੱਦ ਕੀਤਾ ਜਾਵੇਗਾ।
28 ਸਰਕਾਰ ਆਉਣ ‘ਤੇ ਪੇਅ ਕਮਿਸ਼ਨ ਲਾਗੂ ਕੀਤਾ ਜਾਵੇਗਾ।
29 ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।