ਮਾਨਸਾ (ਭੀਸ਼ਮ ਗੋਇਲ), 28 ਜੂਨ 2022
ਵੱਡੀ ਖ਼ਬਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ ਨਾਲ ਜੁੜੀ ਹੋਈ ।ਐਸਵਾਈਐਲ ਗੀਤ ਲੀਕ ਹੋਣ ਦੇ ਮਾਮਲੇ ਵਿੱਚ ਮਾਨਸਾ ਦੇ ਥਾਣਾ ਸਦਰ ਦੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ‘ਤੇ ਮਾਨਸਾ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ।
ਇਹ ਖ਼ਬਰ ਵੀ ਪੜ੍ਹੋ: ਨਾਕਾਬੰਦੀ ਦੌਰਾਨ ਨੌਜਵਾਨ ਨੂੰ ਗੋਲੀ ਮਾਰਨ ਵਾਲਾ ASI ਮੁਅੱਤਲ, ਵੀਡੀਓ ਵਾਇਰਲ…
ਤੁਹਾਨੂੰ ਦੱਸ ਦਈਏ ਕਿ 23 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਐਸਵਾਈਐਲ ਰਿਲੀਜ ਹੋਇਆ ਪਰ ਇਸ ਤੋਂ ਪਹਿਲਾਂ 20 ਜੂਨ ਕਿਸੇ ਵੱਲੋਂ ਐਸਵਾਈਐਲ ਗੀਤ ਲੀਕ ਵੀ ਕੀਤਾ ਗਿਆ ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ । ਕਾਰਵਾਈ ਦੀ ਮੰਗ ਕੀਤੀ ਅਤੇ ਮਾਨਸਾ ਥਾਣੇ ਵਿੱਚ ਪੁਲਿਸ ਵੱਲੋਂ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।