ਤਲਵੰਡੀ ਸਾਬੋ ( ਅਸ਼ਵਨੀ ਕੁਮਾਰ), 5 ਅਕਤੂਬਰ 2022
ਤਲਵੰਡੀ ਸਾਬੋ ਪੁਲਿਸ ਦੀ ਹਿਰਾਸਤ ਵਿੱਚ ਆਪਣਾ ਮੂੰਹ ਛੁਪਾ ਰਹੇ ਇਹ ਦੋਵੇਂ ਦੋਸ਼ੀਆਂ ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਪਰ ਇਸ ਮਾਮਲੇ ਦੀ ਵਿਲੱਖਣਤਾ ਇਹ ਹੈ ਕਿ ਫੜੇ ਗਏ ਦੋਵੇਂ ਕਥਿਤ ਦੋਸ਼ੀਆਂ ਵਿਚ ਇਕ ਕਥਿਤ ਦੋਸ਼ੀ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਸਪੋਰਟਸ ਅਧਿਆਪਕ (DP) ਦੀ ਨੌਕਰੀ ਕਰਦਾ ਹੈ l
ਪੁਲਿਸ ਨੇ ਇਹਨਾਂ ਨੂੰ ਉਸ ਨੇ ਕਾਬੂ ਕੀਤਾ ਜਦੋਂ ਇਹ ਦੋਵੇਂ ਆਪਣੇ ਬੁਲਟ ਮੋਟਰ ਸਾਈਕਲ ਤੇ ਤਲਵੰਡੀ ਸਾਬੋ ਆ ਰਹੇ ਸਨ, ਵੱਖ ਵੱਖ ਨਾਕਾਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ ਤੇ ਇਨ੍ਹਾਂ ਦੀ ਤਲਾਸ਼ੀ ਲਈ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ l
ਬੱਚਿਆ ਦੇ ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਕਥਿੱਤ ਆਰੋਪੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਕਿੱਥੋਂ ਲਿਆ ਰਹੇ ਸੀ l