ਮੋਹਾਲੀ (ਸਕਾਈ ਨਿਊਜ਼ ਪੰਜਾਬ ), 17 ਜਨਵਰੀ 2023
ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਜ਼ੀਰਾ ਸ਼ਰਾਬ ਫ਼ੈਕਟਰੀ ਦੇ ਵਿਵਾਦ ਨੂੰ ਮਾਨ ਸਰਕਾਰ ਵੱਲੋਂ ਅੱਜ ਜੜ੍ਹੋ ਖ਼ਤਮ ਕਰ ਦਿੱਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।ਤਾਂ ਕੁਝ ਸਮੇਂ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਜ਼ੀਰਾ ਸ਼ਰਾਬ ਫ਼ੈਕਟਰੀ ਦੇ ਬਾਹਰ ਪੱਕਾ ਮੋਰਚਾ ਲਗਾਇਆ ਹੋਇਆ ਸੀ ਅਤੇ ਇਹ ਮੰਗ ਕੀਤੀ ਜਾ ਰਹੀ ਸੀ ਕਿ ਜ਼ੀਰਾ ਸ਼ਰਾਬ ਫ਼ੈਕਟਰੀ ਨੂੰ ਤੁਰੰਤ ਹੀ ਬੰਦ ਕੀਤਾ ਜਾਵੇ।
ਕਿਉਂਕਿ ਇਸ ਫ਼ੈਕਟਰੀ ਨਾਲ ਇਲਾਕੇ ਵਿੱਚ ਪ੍ਰਦੂਸ਼ਣ ਫ਼ੈਲਦਾ ਹੈ।ਮਾਨ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆਂ ਵੱਲੋਂ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਸੀ ਕਿ ਮਾਨ ਸਰਕਾਰ ਨੇ ਲੋਕ ਹਿੱਤ ਵਿਚ ਵੱਡਾ ਫ਼ੈਸਲਾ ਲੈਂਦੇ ਹੋਏ ਹਲਕਾ ਜ਼ੀਰਾ ਦੇ ਲੋਕਾਂ ਨੂੰ ਉੁੱਜੜਨ ਤੋਂ ਬਚਾਇਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਜ਼ੀਰਾ ਵਾਸੀਆਂ ਲਈ ਇਤਿਹਾਸਕ ਹੈ ਅਤੇ ਵਰ੍ਹਿਆ ਤੱਕ ਲੋਕਾਂ ਦੀਆਂ ਯਾਦਾਂ ਵਿਚ ਰਹੇਗਾ।