ਤਰਨਤਾਰਨ(ਰਿੰਪਲ ਗੋਲ੍ਹਣ), 21 ਜੂਨ 2022
ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਥਾਣਾ ਖਾਲੜਾ ਦੇ ਨਜ਼ਦੀਕ ਪੈਂਦੀ ਸੈਕਿੰਡ ਡਿਫੈਂਸ ਨਹਿਰ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਖਾਲੜਾ ਦੇ ਐੱਸ.ਐੱਚ.ਓ ਨਰਿੰਦਰ ਸਿੰਘ ਢੋਟੀ ਅਤੇ ਸਬ-ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਤਰਸੇਮ ਮਸੀਹ ਮੌਕੇ ‘ਤੇ ਪਹੁੰਚੇ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਬ-ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਤਰਸੇਮ ਮਸੀਹ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਖਾਲੜਾ ਦੀ ਸੈਕਿੰਡ ਡਿਫੈਂਸ ਨਹਿਰ ਵਿੱਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਰੁੜ੍ਹ ਕੇ ਆਈ ਹੈ।
ਡੀ.ਐੱਸ.ਪੀ ਨੇ ਕਿਹਾ ਕਿ ਪੁਲਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਜ਼ਿਆਦਾ ਗਲੀ ਸੜੀ ਹੋਣ ਕਾਰਨ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।