ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 24 ਫਰਵਰੀ 2022
ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਹੁਣ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।ਕਿਉਕਿ ਅਦਾਲਤ ਨੇ ਡਰੱਗ ਮਾਮਲੇ ‘ਤੇ ਫ਼ੈਸਲਾ ਲੈਂਦੇ ਹੋਏ ਬਿਕਰਮ ਮਜੀਠੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। l
ਜੀ ਹਾਂ ਬਿਕਰਮ ਮਜੀਠੀਆ 8 ਮਾਰਚ ਤੱਕ ਨਿਆਂਇਕ ਹਿਰਾਸਤ ਰਹਿਣਗੇ ਦੱਸ ਦਈਏ ਕਿ ਅੱਜ ਸਵੇਰੇ ਮੁਹਾਲੀ ਕੋਰਟ ਵਿੱਚ ਬਿਕਰਮ ਮਜੀਠੀਆ ਵੱਲੋਂ ਆਤਮ ਸਮਰਪਣ ਕੀਤਾ ਗਿਆ ਹੈ ।ਜਿਸ ਤੋਂ ਬਾਅਦ ਸੀਟ ਦੀ ਟੀਮ ਵੱਲੋਂ ਪੁੱਛਗਿੱਛ ਕੀਤੀ ਗਈ ਅਤੇ ਉਸ ਤੋਂ ਬਾਅਦ ਬਿਕਰਮ ਮਜੀਠੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ।