ਪਾਕਿਸਤਾਨ ‘ਚ ਦੋ ਸਿੱਖਾਂ ਦੇ ਹੋਏ ਕਤਲ ਦੀ ਅਕਾਲ ਸ੍ਰੀ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ

Must Read

ਬੀਕੇਯੂ ਸਿੱਧੂਪੁਰ ਨੇ ਪਿੰਡ ਭੈਣੀਬਾਘਾ ਵਿੱਚ ਫੂਕੀ ਕੇਂਦਰ ਸਰਕਾਰ ਦੀ ਅਰਥੀ

ਮਾਨਸਾ (ਭੀਸ਼ਮ ਗੋਇਲ),5 ਅਕਤੂਬਰ 2022 ਕਿਸਾਨ ਅੰਦੋਲਨ ਦੌਰਾਨ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵੱਲੋਂ...

ਯੂਪੀ ਦੇ ਇਸ ਪਿੰਡ ‘ਚ ਕੋਈ ਨਹੀਂ ਮਨਾਉਂਦਾ ਦੁਸਹਿਰਾ, ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਕੀਤੀ ਜਾਂਦੀ ਹੈ ਪੂਜਾ

ਉੁੱਤਰ ਪ੍ਰਦੇਸ਼ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਅੱਜ ਭਾਰਤ ਅਤੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਦੁਸਹਿਰਾ ਧੂਮਧਾਮ ਨਾਲ ਮਨਾਇਆ...

ਸ਼੍ਰੀਦੇਵੀ ਦੁਆਰਾ ਪਹਿਨੀਆਂ ਗਈਆਂ ਇਹ ਖਾਸ ਸਾੜੀਆਂ ਹੋਣਗੀਆਂ ਨਿਲਾਮ, ਇੰਗਲਿਸ਼ ਵਿੰਗਲਿਸ਼ ਦੇ ਨਿਰਦੇਸ਼ਕ ਨੇ ਲਿਆ ਫੈਸਲਾ

ਮੁੰਬਈ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਫਿਲਮਾਂ...

ਅੰਮ੍ਰਿਤਸਰ (ਮਨਜਿੰਦਰ ਸਿੰਘ), 16 ਮਈ 2022

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਸ. ਰਣਜੀਤ ਸਿੰਘ ਅਤੇ ਸ. ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ। ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕੀਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਨੇ ਹਮਲਾ ਕੀਤਾ ਸੀ।

ਇਸੇ ਤਰ੍ਹਾਂ ਘੱਟ ਗਿਣਤੀਆਂ ਤੇ ਹਮਲੇ ਦੀਆਂ ਕਈ ਹੋਰ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ।

ਜਥੇਦਾਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਪੂਰੀ ਦੁਨੀਆਂ ਅੰਦਰ ਸ਼ਾਝੀਵਾਲਤਾ ਦਾ ਸੁਨੇਹਾ ਫੈਲਿਆ ਪਰ ਦੁੱਖ ਦੀ ਗਲ ਹੈ ਕਿ ਅੱਜ ਗੁਰੂ ਸਾਹਿਬ ਦੇ ਸਿੱਖਾਂ ਨੂੰ ਹੀ ਨਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਦਾ ਪਾਕਿਸਤਾਨ ਨਾਲ ਗੂੜਾ ਰਿਸ਼ਤਾ ਹੈ, ਕਿਉਂਕਿ ਪਾਕਿਸਤਾਨ ਵਿਚ ਸਿੱਖਾਂ ਦੇ ਬਹੁਤ ਸਾਰੇ ਗੁਰਦੁਆਰੇ ਹਨ ਅਤੇ ਸਿੱਖ ਉਥੋਂ ਦੇ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

ਉਥੇ ਹੀ ਜਥੇਦਾਰ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ।

 

LEAVE A REPLY

Please enter your comment!
Please enter your name here

Latest News

ਬੀਕੇਯੂ ਸਿੱਧੂਪੁਰ ਨੇ ਪਿੰਡ ਭੈਣੀਬਾਘਾ ਵਿੱਚ ਫੂਕੀ ਕੇਂਦਰ ਸਰਕਾਰ ਦੀ ਅਰਥੀ

ਮਾਨਸਾ (ਭੀਸ਼ਮ ਗੋਇਲ),5 ਅਕਤੂਬਰ 2022 ਕਿਸਾਨ ਅੰਦੋਲਨ ਦੌਰਾਨ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵੱਲੋਂ...

ਯੂਪੀ ਦੇ ਇਸ ਪਿੰਡ ‘ਚ ਕੋਈ ਨਹੀਂ ਮਨਾਉਂਦਾ ਦੁਸਹਿਰਾ, ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਕੀਤੀ ਜਾਂਦੀ ਹੈ ਪੂਜਾ

ਉੁੱਤਰ ਪ੍ਰਦੇਸ਼ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਅੱਜ ਭਾਰਤ ਅਤੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੁਸਹਿਰੇ ਦਾ...

ਸ਼੍ਰੀਦੇਵੀ ਦੁਆਰਾ ਪਹਿਨੀਆਂ ਗਈਆਂ ਇਹ ਖਾਸ ਸਾੜੀਆਂ ਹੋਣਗੀਆਂ ਨਿਲਾਮ, ਇੰਗਲਿਸ਼ ਵਿੰਗਲਿਸ਼ ਦੇ ਨਿਰਦੇਸ਼ਕ ਨੇ ਲਿਆ ਫੈਸਲਾ

ਮੁੰਬਈ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਫਿਲਮਾਂ ਰਾਹੀਂ ਉਹ ਅੱਜ ਵੀ ਪ੍ਰਸ਼ੰਸਕਾਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਦੇ ਬਿਲਾਸੁਪਰ ਵਿਖੇ ਕੀਤਾ ਏਮਜ਼ ਹਸਪਤਾਲ ਦਾ ਉਦਘਾਟਨ

ਹਿਮਾਚਲ ਪ੍ਰਦੇਸ਼ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੇਦਸ਼ਮੀ ਦੇ ਮੌਕੇ 'ਤੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ 1470 ਦੀ ਲਾਗਤ...

ਅੱਜ ਹੈ ਵਰਡ ਟੀਚਰ ਡੇਅ, ਜਾਣੋ ਕਿਉਂ ਹੈ ਇਹ ਦਿਨ ਖ਼ਾਸ

ਮੋਹਾਲੀ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022  ਵਿਸ਼ਵ ਅਧਿਆਪਕ ਦਿਵਸ ਹਰ ਸਾਲ 5 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਅਧਿਆਪਕਾਂ ਦੇ...

More Articles Like This