ਸ੍ਰੀ ਫਤਹਿਗੜ੍ਹ ਸਾਹਿਬ ( ਜਗਦੇਵ ਸਿੰਘ), 17 ਜੂਨ 2022
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ 19 ਜੂਨ ਨੂੰ ਐੱਨ.ਐੱਚ.ਐੱਮ ਯੂਨੀਅਨ ਦੇ ਕਰਮਚਾਰੀ ਪੰਜਾਬ ਸਰਕਾਰ ਦੇ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਵੱਡੀ ਰੋਸ ਰੈਲੀ ਕਰਨਗੇ।
ਇਹ ਖ਼ਬਰ ਵੀ ਪੜ੍ਹੋ:ਕਸ਼ਮੀਰੀ ਪੰਡਤਾਂ ਦੀ ਹੱਤਿਆ ‘ਤੇ ਸਾਈ ਪੱਲਵੀ ਨੇ ਦਿੱਤਾ ਵਿਵਾਦਿਤ ਬਿਆਨ,…
ਪੱਕੇ ਹੋਣ ਦੀ ਮੰਗ ਨੂੰ ਲੈ ਕੇ ਐੱਨ.ਐੱਚ.ਕਾਮਿਆਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾਵੇਗਾ।ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਅਧਿਨ 10 ਹਜ਼ਾਰ ਦੇ ਕਰੀਬ ਠੇਕਾ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਉਹਨਾਂ ਨੂੰ ਰੈਗੂਲਰ ਵੀ ਨਹੀਂ ਕੀਤਾ ਜਾ ਰਿਹਾ।ਇਸ ਗੱਲ ਦਾ ਰੋਸ ਜਤਾਉਂਦੇ ਹੋਏ ਕਰਮਚਾਰੀਆਂ ਵੱਲੋਂ ਸੰਗਰੂਰ ਵਿੱਚ ਰੋਸ ਰੈਲੀ ਕੀਤੀ ਜਾਵੇਗੀ।