ਰੇਲ-ਰੋਕੋ ਪ੍ਰੋਗਰਾਮ ਨੂੰ ਦੇਸ਼ ਭਰ ‘ਚ ਮਿਲਿਆ ਭਰਵਾਂ ਹੁੰਗਾਰਾ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਚੰਡੀਗੜ੍ਹ,18 ਫਰਵਰੀ (ਸਕਾਈ ਨਿਊਜ਼ ਬਿਊਰੋ)

ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਦੇਸ਼ ਭਰ ‘ਚ ਸੈਂਕੜੇ ਥਾਵਾਂ ‘ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਥਾਵਾਂ ‘ਤੇ ਵੱਡੀਆਂ-ਗਿਣਤੀਆਂ ‘ਚ ਸ਼ਮੂਲੀਅਤ ਕਰਦਿਆਂ ਕੇਂਦਰ-ਸਰਕਾਰ ਦੇ ਕਿਸਾਨ-ਅੰਦੋਲਨ ਪ੍ਰਤੀ ਅਪਣਾਏ ਰੁਖ਼ ਖ਼ਿਲਾਫ਼ ਰੋਸ ਪ੍ਰਗਟਾਇਆ।

ਆਗੂਆਂ ਨੇ ਕਿਹਾ ਕਿ MSP ਦੀ ਕਾਨੂੰਨੀ ਗਾਰੰਟੀ ਲਈ, 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਕਰੀਬ 3 ਮਹੀਨਿਆਂ ਤੋੰ ਕਿਸਾਨ-ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਲੋਕ-ਰੋਹ ਹੋਰ ਤੇਜ਼ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਹਰ ਹਾਲ ਕਾਨੂੰਨ ਰੱਦ ਕਰਨੇ ਪੈਣਗੇ।

ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਲੋਕਾਂ ਨੂੰ ਅੰਦੋਲਨ ਮਜ਼ਬੂਤ ਕਰਨ ਲਈ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਅੱਜ ਦੇ ਸੱਦੇ ਨੂੰ ਲਾਮਿਸਾਲ ਕਾਮਯਾਬ ਕਰਨ ਅਤੇ ਸਾਂਝੀ ਕਿਸਾਨ ਲੀਡਰਸ਼ਿਪ ਤੇ ਬੇਅੰਤ ਭਰੋਸਾ ਜਤਾਉਣ ਲਈ ਦੇਸ਼ ਦੇ ਮਜ਼ਦੂਰਾਂ, ਕਿਸਾਨ ਤੇ ਹੋਰ ਮਿਹਨਤੀ ਵਰਗਾਂ ਅਤੇ ਇਨਸਾਫ਼ ਪਸੰਦ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਆਵਾਮ ਵੱਲੋਂ ਦਿੱਤੇ ਜਾ ਰਹੇ ਬੇਮਿਸਾਲ ਸਹਿਯੋਗ ਅਤੇ ਚੌਤਰਫਾ ਸੰਗਰਾਮੀ ਸਰਗਰਮੀ ਤੋਂ ਇਹ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ ਕਿ ਕਿਸਾਨ ਅੰਦੋਲਨ ਅਵੱਸ਼ ਫਤਹਿਯਾਬ ਹੋਵੇਗਾ ਅਤੇ ਮੋਦੀ ਸਰਕਾਰ ਦੇ ਇਰਾਦੇ ਅਸਫਲ ਕੀਤੇ ਜਾਣਗੇ।

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This