ਸ੍ਰੀ ਫਤਹਿਗੜ੍ਹ ਸਾਹਿਬ ( ਜਗਦੇਵ ਸਿੰਘ), 17 ਦਸੰਬਰ 2022
ਪੰਜਾਬ ਸਟੱਡੀ ਸਰਕਲ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਦੇ ਸਬੰਧ ਵਿਚ ਸਕੂਲਾਂ ਕਾਲਜਾਂ ਵਿੱਚ ਕਰਵਾਏ ਜਾ ਰਹੇ ਸੈਮੀਨਾਰ ਦੀ ਅੱਜ ਗੁਰਦਵਾਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਾਮ ਜਪਣ ਉਪਰੰਤ ਅਰਦਾਸ ਕਰ ਕੇ ਸਮਾਪਤੀ ਕੀਤੀ ਗਈ। ਸੰਸਥਾ ਦੇ ਪ੍ਰਧਾਨ ਪੁਸ਼ਕਰਰਾਜ ਸਿੰਘ ਨੇ ਦੱਸਿਆ ਕਿ ਸਟੱਡੀ ਸਰਕਲ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਦੇਸ਼ ਅਤੇ ਧਰਮ ਲਈ ਦਿੱਤੇ ਗਏ ਬਲਿਦਾਨ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਇਸ ਸ਼ਹਾਦਤ ਨੂੰ ਯਾਦ ਕਰਵਾਉਂਦੇ ਹੋਏ ਇਹ ਸੈਮੀਨਾਰ ਕਰਵਾਏ ਗਏ ਸਨ ਜਿਨ੍ਹਾਂ ਦੀ ਅੱਜ ਅਰਦਾਸ ਕਰਨ ਉਪਰੰਤ ਸਮਾਪਤੀ ਕੀਤੀ ਗਈ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ਤੇ ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੂਰੇ ਭਾਰਤ ਵਿਚ 26 ਦਸੰਬਰ ਦਾ ਦਿਹਾੜਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਨਾਮ ਮਨਾਉਣ ਦਾ ਐਲਾਨ ਸ਼ਲਾਘਾਯੋਗ ਕਦਮ ਹੈ ਜਿਸ ਕਰਕੇ ਪੂਰੀ ਸਿੱਖ ਕੌਮ ਹਮੇਸ਼ਾ ਉਨ੍ਹਾਂ ਦੇ ਰਿਣੀ ਰਹੇਗੀ ਉਨਾਂ ਇਸ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਇਸ ਦਿਹਾੜੇ ਦਾ ਨਾਂ ਵੀ ਵੀਰ ਬਾਲ ਦਿਵਸ ਦੀ ਬਜਾਏ ਸ਼ਹੀਦੀ ਦਿਹਾੜੇ ਦੇ ਨਾਮ ਤੇ ਰੱਖਿਆ ਜਾਵੇ।