ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 21 ਮਈ 2022
ਵੱਡੀ ਖ਼ਬਰ ਪੰਜਾਬ ਦੇ ਕਿਸਾਨਾਂ ਨਾਲ ਜੁੜੀ ਹੋਈ ਹੈ। ਹੁਣ ਕੇਂਦਰ ਸਰਕਾਰ ਪੰਜਾਬ ਸਰਕਾਰ ਤੋਂ ਮੂੰਗੀ ਖਰੀਦੇਗੀ।ਕੇਂਦਰ ਸਰਕਾਰ ਵੱਲੋਂ ਏਜੰਸੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੰੂਗੀ ‘ਤੇ ਐਮਐਸਪੀ ਦੇਣ ਦੀ ਗਾਰੰਟੀ ਦਿੱਤੀ ਸੀ।ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਅਪੀਲ ਕੀਤੀ ਗਈ ਸੀ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਮੂੰਗੀ ਖਰੀਦੇ।ਜਿਸ ਤੋਂ ਬਾਅਦ ਕੇਂਦਰ ਨੇ ਪੰਜਾਬ ਦੇ ਕਿਸਾਨਾਂ ਦੀ ਮੂੰਗੀ ਖਰੀਦ ਵੱਡਾ ਫ਼ੈਸਲਾ ਲਿਆ ਹੈ।