ਮਾਨਸਾ (ਭੀਸ਼ਮ ਗੋਇਲ), 26 ਮਾਰਚ 2022
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫ਼ਸਲ ’ਤੇ ਗੁਲਾਬੀ ਬੋਰੀ ਕਾਰਨ ਨੁਕਸਾਨੇ ਗਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਲਈ ਅੱਜ ਦੁਪਹਿਰ ਵੇਲੇ ਮਾਨਸਾ ਦੀ ਅਨਾਜ ਮੰਡੀ ਵਿੱਚ ਪਹੁੰਚ ਰਹੇ ਹਨ। ਮੁੱਖ ਮੰਤਰੀ ਇੱਥੇ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈਕ ਵੰਡਣਗੇ ਅਤੇ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ।
ਮੁੱਖ ਮੰਤਰੀ ਦੀ ਆਮਦ ‘ਤੇ ਬੋਲਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਦੀ ਹਰੀ ਕਲਮ ਲੋਕਾਂ ਦੀ ਬਿਹਤਰੀ ਲਈ ਕੰਮ ਕਰੇਗੀ।
ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਲਈ ਕਿਸਾਨਾਂ ਨੇ ਕਾਫੀ ਸੰਘਰਸ਼ ਕੀਤਾ ਹੈ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀ ਬਿਹਤਰੀ ਲਈ ਆਪਣੀ ਪਹਿਲੀ ਹਰੀ ਕਲਮ ਸ਼ੁਰੂ ਕੀਤੀ ਸੀ ਅਤੇ ਅੱਜ ਮੁੱਖ ਮੰਤਰੀ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਮਾਨਸਾ ਪਹੁੰਚ ਰਹੇ ਹਨ।