ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਚੰਡੀਗੜ੍ਹ, 23 ਅਕਤੂਬਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ ਕੀਤੀ।

ਇਸ ਦੌਰਾਨ ਉਨ੍ਹਾਂ ਜਿਥੇ ਦਰਪੇਸ਼ ਮੁਸ਼ਕਲਾਂ ਬਾਰੇ ਸਵਾਰੀਆਂ ਨਾਲ ਗੱਲਬਾਤ ਕੀਤੀ, ਉਥੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਸ੍ਰੀ ਰਾਜਾ ਵੜਿੰਗ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਬਰਨਾਲਾ ਬੱਸ ਅੱਡੇ ਦੀ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧਾਂ ਅਤੇ ਹੋਰ ਬਿਹਤਰੀ ਲਈ ਹਦਾਇਤ ਕੀਤੀ।

ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕੁੱਲ 2.5 ਕਰੋੜ ਰੁਪਏ ਨਾਲ ਬਰਨਾਲਾ ਦੇ ਬੱਸ ਅੱਡੇ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ 1.5 ਕਰੋੜ ਰੁਪਏ ਅਤੇ ਨਗਰ ਸੁਧਾਰ ਟਰੱਸਟ ਵੱਲੋਂ 1 ਕਰੋੜ ਰੁਪਏ ਖ਼ਰਚ ਕਿ ਬੱਸ ਅੱਡੇ ਨੂੰ ਨਵਿਆਉਣ ਦਾ ਕਾਰਜ ਸਿਰੇ ਚਾੜ੍ਹਿਆ ਜਾਵੇਗਾ।

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ ਦੇ ਹਵਾਲੇ ਨਾਲ ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੇ ਸੁਧਾਰ ਲਈ 1 ਕਰੋੜ ਰੁਪਏ ਦੇ ਟੈਂਡਰ ਲਗਾਏ ਹਨ ਅਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੱਸ ਅੱਡੇ ‘ਤੇ ਬੈਠੀਆਂ ਬਜ਼ੁਰਗ ਔਰਤਾਂ ਗੱਲਬਾਤ ਕਰਕੇ ਉਨ੍ਹਾਂ ਨੂੰ ਸਫ਼ਰ ਦੌਰਾਨ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਲਈ ਗਈ।

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ, ਸੀਨੀਅਰ ਪੁਲਿਸ ਕਪਤਾਨ ਸ਼੍ਰੀਮਤੀ ਅਲਕਾ ਮੀਨਾ, ਐਸ.ਡੀ.ਐਮ. ਸ਼੍ਰੀ ਵਰਜੀਤ ਵਾਲੀਆ, ਚੇਅਰਮੈਨ ਇੰਮਪਰੂਵਮੈਂਟ ਟਰਸਟ ਸ਼੍ਰੀ ਮੱਖਣ ਸ਼ਰਮਾ, ਆਰ.ਟੀ.ਏ. ਸ਼੍ਰੀ ਕਰਨਬੀਰ ਸਿੰਘ ਛੀਨਾ, ਜੀ.ਐਮ. ਪੀ.ਆਰ.ਟੀ.ਸੀ. ਸ਼੍ਰੀ ਐਮ.ਪੀ. ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This