ਬਰਨਾਲਾ (ਪਰਵੀਨ ਰਿਸ਼ੀ), 21 ਅਕਤੂਬਰ 2022
ਬਰਨਾਲਾ ਦੇ ਐਸ.ਐਸ.ਪੀ ਦਫ਼ਤਰ ਵਿਖੇ ਬਰਨਾਲਾ ਪੁਲਿਸ ਵੱਲੋਂ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਡਾ: ਹਰੀਸ਼ ਨਾਇਰ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ ਹੈ।
ਇਹ ਦਿਨ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯਾਦ ਕਰਦਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ 27 ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਖਾੜਕੂਵਾਦ ਦੌਰਾਨ ਸ਼ਹੀਦ ਹੋਏ ਸਨ, ਜਿਨ੍ਹਾਂ ਨੂੰ ਅੱਜ ਸਿਰ ਝੁਕਾ ਦਿੱਤਾ ਗਿਆ ਹੈ।