ਜਲੰਧਰ (ਮਨਜੋਤ ਸਿੰਘ), 28 ਨਵੰਬਰ 2021
ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ ਸੋਨੇ ਦੀ ਮੁੰਦਰੀ ਬਰਾਮਦ ਹੋਈ ਹੈ।ਉਨ੍ਹਾਂ ਨੇ ਪਿਛਲੇ ਹਫ਼ਤੇ ਹੀ ਇੱਕ ਬਜ਼ੁਰਗ ਵਿਅਕਤੀ ਕੋਲੋਂ ਸੋਨੇ ਦੀ ਮੁੰਦਰੀ ਬਰਾਮਦ ਕੀਤੀ ਸੀ।ਦੋਨਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੋਰੋਨਾ ਮਹਾਂਮਾਰੀ ਦੇ ਬਾਅਦ ਤੋਂ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਕਾਫੀ ਵਾਧਾ ਹੋਇਆ ਹੈ ਪਰ ਪੁਲਿਸ ਵੀ ਲਗਾਤਾਰ ਅਜਿਹੇ ਅਨਸਰਾਂ ਦੇ ਪਿੱਛੇ ਲੱਗੀ ਹੋਈ ਹੈ।ਅੱਜ ਵੀ ਥਾਣਾ ਮਕਸੂਦਾਂ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ l
ਜੋ ਕਿ ਲਗਾਤਾਰ ਚੋਰੀ ਦੇ ਕੰਮ ਵਿੱਚ ਲੱਗੇ ਹੋਏ ਸਨ। ਦੋਵਾਂ ਨੇ ਕੁਝ ਦਿਨ ਪਹਿਲਾਂ ਇੱਕ ਬਜ਼ੁਰਗ ਔਰਤ ਦੀ ਸੋਨੇ ਦੀ ਬਾਲੀ ਖੋਹ ਲਈ ਸੀ।ਦੋਵਾਂ ਨੂੰ ਪਿੰਡ ਵਰਿਆਣਾ ਨੇੜੇ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਸਾਈਕਲ ‘ਤੇ ਜਾ ਰਹੇ ਸਨ।
ਥਾਣਾ ਮਕਸੂਦਾ ਦੇ ਇੰਚਾਰਜ ਕੰਵਰਜੀਤ ਸਿੰਘ ਬੱਲ ਨੇ ਦੱਸਿਆ ਕਿ ਉਕਤ ਦੋਵਾਂ ਨੇ ਇਸ ਮਹੀਨੇ ਦੀ 22 ਤਰੀਕ ਨੂੰ ਜਲੰਧਰ ਕੁੰਜ ਨੇੜੇ ਇਕ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਸਨ ਅਤੇ ਇਸ ਸਬੰਧੀ ਮੁਕੱਦਮਾ ਨੰਬਰ 142 ਦਰਜ ਕੀਤਾ ਗਿਆ ਸੀ,
ਜਿਸ ਤੋਂ ਬਾਅਦ ਉਕਤ ਦੋਵੇਂ ਕੰਨਾਂ ਦੀਆਂ ਵਾਲੀਆਂ ਬਰਾਮਦ ਕਰ ਲਈਆਂ ਗਈਆਂ ਹਨ | ਦੋਵਾਂ ਦੇ ਨਾਂ ਗੁਰਪ੍ਰੀਤ ਸਿੰਘ ਉਰਫ ਹੈਪੀ ਅਤੇ ਰਵੀ ਕੁਮਾਰ ਹਨ ਅਤੇ ਦੋਵੇਂ ਮਕਸੂਦਾਂ ਦੇ ਰਹਿਣ ਵਾਲੇ ਹਨ।