ਅਪਛਾਤੇ ਵਿਅਕਤੀਆਂ ਨੇ ਵਪਾਰੀ ‘ਤੇ ਗੋਲੀਆਂ ਚਲਾ ਕੇ ਕੀਤਾ ਜਾਨਲੇਵਾ ਹਮਲਾ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਸ੍ਰੀ ਅਨੰਦਪੁਰ ਸਾਹਿਬ,9 ਫਰਵਰੀ (ਸਕਾਈ ਨਿਊਜ਼ ਬਿਊਰੋ)

ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੀ ਦੇਰ ਰਾਤ 3 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਸ਼ਹਿਰ ਦੇ ਉੱਘੇ ਨੌਜਵਾਨ ਵਪਾਰੀ ਨੂੰ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਪੁੱਡਾ ਮਾਰਕੀਟ ਵਿਖੇ ਕਨਫੈਕਸ਼ਨਰੀ ਦਾ ਕੰਮ ਕਰਦੇ ਰਾਜੇਸ਼ ਕੁਮਾਰ (ਰਾਜੂ) ਪੁੱਤਰ ਗਿਆਨ ਚੰਦ ਬੀਤੀ ਰਾਤ ਆਪਣੀ ਦੁਕਾਨ ਬੰਦ ਕਰਕੇ ਚੋਈ ਬਾਜ਼ਾਰ ਸਥਿਤ ਆਪਣੇ ਘਰ ਪੈਦਲ ਜਾ ਰਿਹਾ ਸੀ ਕਿ ਰਸਤੇ ’ਚ ਪੈਂਦੇ ਸਨਾਤਨ ਧਰਮ ਸਭਾ ਮੰਦਿਰ ਦੇ ਕੋਲ ਇਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਜਿਨ੍ਹਾਂ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਰਾਜੇਸ਼ ਕੁਮਾਰ ਕੋਲ ਆ ਕੇ ਰੁਕੇ ਅਤੇ ਉਸ ਕੋਲੋਂ ਨਕਦੀ ਦੀ ਮੰਗ ਕਰਨ ਲੱਗੇ, ਜਿਨ੍ਹਾਂ ’ਚੋਂ ਇਕ ਨੇ ਰਿਵਾਲਵਰ ਕੱਢ ਲਿਆ ਅਤੇ ਦੂਜੇ ਦੇ ਹੱਥ ’ਚ ਬੇਸਬਾਲ ਸੀ।

ਰਾਜੇਸ਼ ਜਦੋਂ ਨੇ ਆਪਣੇ ਕੋਲ ਨਕਦੀ ਹੋਣ ਤੋਂ ਮਨ੍ਹਾ ਕੀਤਾ ਤਾਂ ਇਕ ਲੁਟੇਰੇ ਨੇ ਉਸ ਵੱਲ ਰਿਵਾਲਵਰ ਤਾਨ ਦਿੱਤਾ ਅਤੇ ਗੋਲੀ ਮਾਰਨ ਦੀ ਧਮਕੀ ਦਿੱਤੀ, ਜਿਸ ’ਤੇ ਰਾਜੇਸ਼ ਕੁਮਾਰ ਨੇ ਰਿਵਾਲਵਰ ਦੇ ਅੱਗੇ ਆਪਣਾ ਹੱਥ ਕਰਕੇ ਉਕਤ ਲੁਟੇਰੇ ਨੂੰ ਧੱਕਾ ਮਾਰ ਦਿੱਤਾ ਪਰ ਇੰਨੇ ’ਚ ਰਿਵਾਲਵਰ ’ਚੋਂ ਚੱਲੀ ਗੋਲੀ ਰਾਜੇਸ਼ ਕੁਮਾਰ ਦੇ ਹੱਥ ’ਤੇ ਲੱਗ ਗਈ, ਜਿਸ ਕਾਰਣ ਉਹ ਜ਼ਖਮੀ ਹੋ ਗਿਆ ਅਤੇ ਗੋਲੀ ਦੀ ਆਵਾਜ਼ ਸੁਣਕੇ ਇਕੱਠੇ ਹੋਣ ਵਾਲੇ ਮੁਹੱਲਾ ਵਾਸੀਆਂ ਦੇ ਡਰ ਕਾਰਣ ਉਕਤ ਲੁਟੇਰੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਉੱਥੋਂ ਫਰਾਰ ਹੋ ਗਏ।

ਗੋਲੀ ਲੱਗਣ ਕਾਰਣ ਜ਼ਖਮੀ ਹੋਏ ਰਾਜੇਸ਼ ਨੂੰ ਤੁਰੰਤ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਹ ਖਤਰੇ ਤੋਂ ਬਾਹਰ ਹੈ। ਸ਼ਹਿਰ ਦੇ ਇੰਨ ਵਿਚਕਾਰ ਵਾਪਰੀ ਇਸ ਘਟਨਾ ਕਾਰਣ ਸ਼ਹਿਰ ਵਾਸੀਆਂ ਅੰਦਰ ਸਹਿਮ ਦਾ ਮਾਹੋਲ ਪਾਇਆ ਜਾ ਰਿਹਾ ਹੈ। ਮੌਕੇ ’ਤੇ ਆਪਣੇ ਟੀਮ ਨਾਲ ਹਸਪਤਾਲ ਪਹੁੰਚੇ ਥਾਣਾ ਮੁਖੀ ਹਰਕੀਰਤ ਸਿੰਘ ਵਲੋਂ ਜ਼ਖਮੀ ਰਾਜੇਸ਼ ਕੁਮਾਰ ਦੇ ਬਿਆਨ ਲਏ ਗਏ। ਉਪਰੰਤ ਘਟਨਾ ਸਥਾਨ ’ਤੇ ਪਹੁੰਚ ਕੇ ਮੌਕੇ ਦਾ ਮੁਆਇਨਾ ਵੀ ਕੀਤਾ ਗਿਆ।

 

ਇਸ ਸਬੰਧੀ ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਵਲੋਂ ਪੂਰੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This