ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ: ਤਿ੍ਰਪਤ ਬਾਜਵਾ ਤੇ ਸਰਕਾਰੀਆ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...
ਦਿੱਲੀ/ਚੰਡੀਗੜ, 20 ਜਨਵਰੀ:
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਤਿ੍ਰਪਤ ਬਾਜਵਾ ਅਤੇ ਸਰਕਾਰੀਆ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ’ਤੇ ਥੋਪੇ ਗਏ ਤਿੰਨੋ ਕਾਲੇ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ।
ਦੋਵਾਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੋ ਮਹੀਨੇ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨ ਦਿੱਲੀ ਦੀ ਸਰਹੱਦ ’ਤੇ ਹੱਡ ਚੀਰਵੀਂ ਠੰਡ ਵਿਚ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੂੰਨ ਰੱਦ ਕਰਨ ਦੀ ਬਜਾਏ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਫੁੱਟ ਪਾਉ ਅਤੇ ਟਾਲ ਮਟੋਲ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਹੁਣ ਤੱਕ 100 ਤੋਂ ਵੱਧ ਕਿਸਾਨਾਂ ਦੀ ਇਸ ਸੰਘਰਸ਼ ਵਿਚ ਜਾਨ ਜਾ ਚੁੱਕੀ ਹੈ, ਇਸ ਸਭ ਦੇ ਬਾਵਜੂਦ ਵੀ ਕੇਂਦਰ ਸਰਕਾਰ ਹਾਲੇ ਵੀ ਕਿਸਾਨੀ ਮਾਮਲੇ ਦੇ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਉਠਾ ਰਹੀ, ਬਲਕਿ ਉਲਟਾ ਕਿਸਾਨਾਂ ਨੂੰ ਡਰਾਉਣ ਧਮਕਾਉਣ ਲਈ ਈ.ਡੀ ਦੇ ਨੋਟਿਸ ਭੇਜ ਰਹੀ ਹੈ।
ਸ੍ਰੀ ਬਾਜਵਾ ਅਤੇ ਸਰਕਾਰੀਆ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿੱਦ ਛੱਡ ਕੇ ਖੁਦ ਪਹਿਲਕਦਮੀ ਕਰਦਿਆਂ ਤਿੰਨੋ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਨ। ਦੋਵਾਂ ਮੰਤਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੇਸ਼ ਭਰ ਤੋਂ ਨਾ ਤਾਂ ਕਿਸੇ ਕਿਸਾਨ ਨੇ ਅਤੇ ਨਾ ਹੀ ਕਿਸੇ ਸੂਬਾ ਸਰਕਾਰ ਨੇ ਇਹ ਥੋਪੇ ਗਏ ਖੇਤੀ ਸੁਧਾਰਾਂ ਦੀ ਮੰਗ ਕੀਤੀ ਸੀ,
ਜਿਸ ਕਾਰਨ ਪਹਿਲਾਂ ਹੀ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾਇਆ ਅਤੇੇ ਸਰਬ ਸੰਮਤੀ ਨਾਲ ਸਾਰੇ ਸਦਨ ਨੇ ਇਹ ਕਾਨੂੰਨ ਰੱਦ ਕਰ ਦਿੱਤੇ ਹਨ। ਉਨਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਵੱਡੇ ਉਦਯੋਗਿਕ ਘਰਾਣਿਆਂ ਦੇ ਦਬਾਅ ‘ਚੋਂ ਬਾਹਰ ਨਿਕਲ ਕੇ ਦੇਸ਼ ਦੇ ਅੰਨਦਾਤਾ ਅੱਗੇ ਸਿਰ ਝੁਕਾਉਂਦਿਆਂ ਤੁਰੰਤ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।
ਇਸ ਮੌਕੇ ਪੰਜਾਬ ਦੇ ਦੋਵਾਂ ਮੰਤਰੀਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵਧਾਈ ਵੀ ਦਿੱਤੀ ਕਿ ਲੱਖਾਂ ਲੋਕਾਂ ਦੇ ਇਕੱਠ ਦੇ ਬਾਵਜੂਦ ਏਨੇ ਵੱਡੇ ਅੰਦੋਲਨ ਵਿਚ ਸਭ ਨੇ ਸ਼ਾਂਤੀ ਬਣਾਈ ਹੋਈ ਹੈ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This