ਲੁਧਿਆਣਾ (ਜਸਪ੍ਰੀਤ ਸਿੰਘ ), 24 ਦਸੰਬਰ 2021
ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਤੋਂ ਬਾਅਦ ਹਸਪਤਾਲ ‘ਚ ਦਾਖ਼ਲ ਜ਼ਖਮੀ ਲੋਕਾਂ ਨੂੰ ਮਿਲਣ ਲਈ ਕੇਂਦਰੀ ਮੰਤਰੀ ਕਿਰਨ ਰਿਜਿਜੂ ਸਮੇਤ 3 ਕੇਂਦਰੀ ਮੰਤਰੀ ਲੁਧਿਆਣਾ ਪਹੁੰਚੇ ਅਤੇ ਜ਼ਖਮੀਆਂ ਨਾਲ ਮੁਲਾਕਾਤ ਕਰਨਗੇ।
ਇਹ ਖ਼ਬਰ ਵੀ ਪੜ੍ਹੋ: ਲੁਧਿਆਣਾ ਬਲਾਸਟ ਤੋ ਬਾਅਦ ਸੂਬੇ ‘ਚ ਹਾਈ ਅਲਰਟ ਜਾਰੀ, ਪਟਿਆਲਾ ਰੇਲਵੇ…
ਜ਼ਿਕਰਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ ਹੋਇਆ ਸੀ, ਜਿਸ ‘ਚ ਇੱਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਹੋਈ , ਜਦੋਂ ਕਿ 6 ਲੋਕ ਗੰਭੀਰ ਜ਼ਖਮੀ ਹੋ ਗਏ ਸਨ।ਜਿਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਬੀਤੀ ਸ਼ਾਮ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਖਮੀਆਂ ਨੂੰ ਮਿਲਣ ਪਹੁੰਚੇ ਸਨ।