ਅੰਮ੍ਰਿਤਸਰ (ਮਨਜਿੰਦਰ ਸਿੰਘ ਮਨੀ), 19 ਅਪ੍ਰੈਲ 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੇਂਦਰੀ ਮੰਤਰੀਆਂ ਨੂੰ ਭੇਜਿਆ ਜਾ ਰਿਹਾ ਹੈ ਤਾਂ ਜੋ ਪਛੜੇ ਇਲਾਕਿਆਂ ਦਾ ਦੌਰਾ ਕੀਤਾ ਜਾ ਸਕੇ, ਜਿੱਥੇ ਵਿਕਾਸ ਨਹੀਂ ਹੋ ਸਕਿਆ, ਜਿਸ ਦੇ ਚੱਲਦਿਆਂ ਅੱਜ ਕੇਂਦਰੀ ਮੰਤਰੀ ਸਤਿਆਪਾਲ ਸਿੰਘ ਬਘੇਲ ਮੋਗਾ ਦਾ ਦੌਰਾ ਕਰ ਰਹੇ ਹਨ।
ਮੋਗਾ ਦੌਰਾ ਤੋਂ ਪਹਿਲਾਂ ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਕੇਂਦਰੀ ਮੰਤਰੀ ਸਤਿਆਪਾਲ ਸਿੰਘ ਬਘੇਲ ਨੇ ਕਿਹਾ ਕਿ ਸਿੱਖ ਗੁਰੂਆਂ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ l
ਉਨ੍ਹਾਂ ਦੇ ਜੀਵਨ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ ਅਤੇ ਮੈਂ ਆਪਣੇ ਆਪ ਨੂੰ ਭਾਗਸ਼ਾਲੀ ਸਮਝਦਾ ਹਾਂ ਕਿ ਉਹ ਅੱਜ ਇੱਥੇ ਮੱਥਾ ਟੇਕਣ ਲਈ ਪਹੁੰਚੇ ਹਨ, ਜਦਕਿ ਉਨ੍ਹਾਂ ਨੇ ਦਿੱਲੀ ਵਿਖੇ ਵੀ ਅਜਿਹਾ ਹੀ ਕੀਤਾ।
ਹਿੰਸਾ ਮਾਮਲੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ 48 ਘੰਟਿਆਂ ‘ਚ ਪੂਰਾ ਮਾਮਲਾ ਖੁੱਲ੍ਹ ਗਿਆ ਹੈ, ਸਬੰਧਤ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।