ਪਤਨੀ ਦਾ ਕਤਲ ਕਰਨ ਤੋਂ ਬਾਅਦ ਨੌਜਵਾਨ ਨੇ ਖੁਦ ਨੂੰ ਵੀ ਮਾਰੀ ਗੋਲੀ

Must Read

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ...

ਤਰਨਤਾਰਨ (ਰਿੰਪਲ ਗੋਲ੍ਹਣ), 13 ਮਈ 2022

ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਦਾਤਾ ਵਿਖੇ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ l ਜਿਸ ਵਿਚ ਪਤੀ ਵੱਲੋਂ ਆਪਣੀ ਪਤਨੀ ਦੇ ਸਿਰ ਵਿਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਜਿਸ ਤੇ ਪਤੀ  ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ l

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਪਰਮਜੀਤ ਕੌਰ ਦੀ ਮਾਂ ਬਲਵੀਰ ਕੌਰ ਨੇ ਦੱਸਿਆ ਕਿ ਉਸਦੀ ਲੜਕੀ ਪਰਮਜੀਤ ਕੌਰ ਦਾ ਵਿਆਹ ਅੱਠ ਸਾਲ ਪਹਿਲਾਂ ਪਿੰਡ ਬੋਪਾਰਾਏ ਵਿਖੇ  ਇੰਦਰਜੀਤ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਦੇ ਆਪਸ ਵਿੱਚ ਘਰੇਲੂ ਕਲੇਸ਼ ਚੱਲਦਾ ਆਇਆ l

ਜਿਸ ਤੋਂ ਬਾਅਦ ਪਰਮਜੀਤ ਕੌਰ ਉਨ੍ਹਾਂ ਕੋਲ ਪਿੰਡ ਕੋਟਦਾਤਾ ਪੇਕੇ ਪਰਿਵਾਰ ਵਿੱਚ ਆ ਕੇ ਰਹਿਣ ਲੱਗ ਪਈ  ਅਤੇ ਬੀਤੀ ਰਾਤ ਇੰਦਰਜੀਤ ਸਿੰਘ ਹਥਿਆਰ ਨਾਲ ਲੈਸ ਹੋ ਕੇ ਰਾਤ ਬਾਰਾਂ ਵਜੇ ਦੇ ਕਰੀਬ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਘਰ ਵਿੱਚ ਦਾਖ਼ਲ ਹੋਇਆ ਅਤੇ ਸੁੱਤੀ ਪਈ ਪਰਮਜੀਤ ਕੌਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ l

ਜਿਸ ਕਾਰਨ ਪਰਮਜੀਤ ਦੀ ਮੌਤ ਹੋ ਗਈ ਅਤੇ ਬਾਅਦ ਵਿੱਚ ਇੰਦਰਜੀਤ ਸਿੰਘ ਨੇ ਆਪਣੇ ਵੀ ਗੋਲੀ ਮਾਰ ਲਏ ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਇਸ ਵਿਅਕਤੀ ਨੂੰ ਇੱਕ ਪ੍ਰਾਈਵੇਟ ਹਾਸਪਿਟਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ  l

ਉਧਰ ਮੌਕੇ ਤੇ ਪਹੁੰਚੇ ਥਾਣਾ ਹਰੀਕੇ ਦੇ ਐਸਐਚਓ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ

 

 

 

 

LEAVE A REPLY

Please enter your comment!
Please enter your name here

Latest News

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ l ਜਦ ਪਿੰਡ ਵਿੱਚ ਬਣੀ...

ਗੜ੍ਹਸ਼ੰਕਰ ‘ਚ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ‘ਚ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਗੜ੍ਹਸ਼ੰਕਰ( ਦੀਪਕ ਅਗਨੀਹੋਤਰੀ, 25 ਮਈ 2022 ਬੀਤੀ ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਤੇ ਸ਼ਾਰਟ ਸਰਕਟ ਨਾਲ...

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ: 24 ਘੰਟਿਆਂ ‘ਚ 2124 ਨਵੇਂ ਕੇਸ ਆਏ ਸਾਹਮਣੇ

ਦਿੱਲੀ (ਸਕਾਈ ਨਿਊਜ਼ ਪੰਜਾਬ), 25 ਮਈ 2022 ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ 2124 ਨਵੇਂ...

More Articles Like This