ਖੇਮਕਰਨ (ਰਿੰਪਲ ਗੋਲ੍ਹਣ), 9 ਮਾਰਚ 2022
ਇੱਕ ਵਾਰ ਫਿਰ ਪਤੀ –ਪਤਨੀ ਦਾ ਰਿਸ਼ਤਾ ਤਾਰ-ਤਾਰ ਹੋਇਆ ਹੈ। ਜੀ ਹਾਂ ਜ਼ਿਲ੍ਹਾਂ ਤਰਨਤਾਰਨ ਦੇ ਕਸਬਾ ਖੇਮਕਰਨ ਵਿੱਚ ਵੱਡੀ ਵਾਰਦਾਤ ਵਾਪਰੀ ਹੈ । ਪਤੀ ਵੱਲੋਂ ਆਪਣੀ ਹੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਮ੍ਰਿਤਕ ਔਰਤ ਦੀ ਪਹਿਚਾਣ ਮਲਕੀਤ ਕੌਰ ਦੇ ਰੂਪ ਵਿੱਚ ਹੋਈ ਹੈ। ਫਿਲਹਾਲ ਇਲਾਕੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਪਤੀ ਨੇ ਆਪਣੀ ਪਤਨੀ ਦੇ ਸਿਰ ‘ਤੇ ਲੂਣ ਘੋਟਣਾ ਮਾਰਿਆ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਪਤਨੀ ਦੀ ਹੱਤਿਆ ਕਰਨ ਵਾਲਾ ਦੋਸ਼ੀ ਪਤੀ ਬਾਜ਼ ਸਿੰਘ ਸ਼ਰਾਬ ਪੀਣ ਦਾ ਆਦਿ ਜੋ ਕਿ ਅਕਸਰ ਘਰ ਵਿੱਚ ਕਲੇਸ਼ ਕਰਦਾ ਰਹਿੰਦਾ ਸੀ।
ਮ੍ਰਿਤਕ ਔਰਤ ਦੇ ਲੜਕੇ ਨੇ ਦੱਸਿਆ ਕਿ ਉਸਦੀ ਮਾਂ ਰੋਟੀ ਬਣਾ ਰਹੀ ਸੀ ਕਿ ਕੰਮ ਤੋਂ ਆਏ ਪਿਤਾ ਨੇ ਉਸ ਦੇ ਸਾਹਮਣੇ ਹੀ ਉਸ ਦੀ ਮਾਂ ਦੇ ਸਿਰ ‘ਤੇ ਲੂਣ ਘੋਟਣੇ ਨਾਲ ਕਈ ਵਾਰ ਕੀਤੇ ,ਜਿਸ ਕਾਰਨ ਉਸ ਦੀ ਮਾਂ ਦੀ ਮੌਤ ਹੋ ਗਈ। ਪੁੱਤ ਨੇ ਪੁਲਿਸ ਪ੍ਰਸਾਂਸ਼ਨ ਨੂੰ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਉਸ ਦੇ ਪਿਤਾ ਨੂੰ ਉਮਿਰ ਕੈਦ ਹੋਣੀ ਚਾਹੀਦੀ ਹੈ
ਉਧਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ।ਜਲਦ ਹੀ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।