ਹੁਸ਼ਿਆਰਪੁਰ (ਅਮਰੀਕ ਕੁਮਾਰ), 19 ਅਪ੍ਰੈਲ 2022
ਅੱਜ ਹੁਸਿ਼ਆਰਪੁਰ ਬਸ ਸਟੈਂਡ ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਵਲੋਂ ਬਸ ਦੇ ਡਰਾਈਵਰ ਅਤੇ ਕੰਡਕਟਰ ਨਾਲ ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਇੰਨਾ ਹੀ ਨਹੀਂ ਜਦੋਂ ਬਸ ਚ ਮੌਜੂਦ ਇਕ ਪੁਲਿਸ ਅਧਿਕਾਰੀ ਵਲੋਂ ਵੀ ਮਹਿਲਾ ਨੂੰ ਸਮਝਾਉਣ ਦੀ ਕੋਸਿ਼ਸ਼ ਕੀਤੀ ਗਈ ਤਾਂ ਮਹਿਲਾ ਵਲੋਂ ਉਸ ਦੀ ਵੀ ਜੰਮ ਕੇ ਖਰੀ ਖੋਟੀ ਸੁਣਾਈ ਗਈ। ਜਿਸ ਤੋਂ ਬਾਅਦ ਗੁੱਸੇ ਚ ਆਏ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਬਸ ਸਟੈਂਡ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ:ਕੇਂਦਰੀ ਮੰਤਰੀ ਸਤਿਆਪਾਲ ਸਿੰਘ ਬਘੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਮਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਪੰਜਾਬ ਰੋਡਵੇਜ਼ ਦੀ ਬਸ ਜਲੰਧਰ ਜਾਣ ਲੱਗੀ ਤਾਂ ਇਸ ਦੌਰਾਨ ਇਕ ਮਹਿਲਾ ਬਸ ਚ ਆਈ ਤੇ ਜਦੋਂ ਕਡੰਕਟਰ ਵਲੋਂ ਉਸ ਤੋਂ ਆਧਾਰ ਮੰਗਿਆਂ ਗਿਆ ਤਾਂ ਮਹਿਲਾ ਵਲੋਂ ਉਸ ਨਾਲ ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ ਤੇ ਗਾਲੀ ਗਲੌਚ ਕਰਨਾ ਸ਼ੁਰੂ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ:ਟ੍ਰੇਨ ‘ਚ ਰਾਤ ਦੇ ਸਫ਼ਰ ਦੌਰਾਨ ਬਦਲਿਆ ਸੌਣ ਦਾ ਨਿਯਮ, ਨਵੇਂ…
ਇਸ ਮੌਕੇ ਸਰਕਾਰ ਤੇ ਵਰ੍ਹਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਫ੍ਰੀ ਬਸ ਦੀ ਸਹੂਲਤ ਮਹਿਲਾਵਾਂ ਨੂੰ ਦਿੱਤੀ ਗਈ ਹੈ ਉਹ ਤੁਰੰਤ ਬੰਦ ਕਰਨੀ ਚਾਹੀਦੀ ਹੈ ਕਿਉਂ ਕਿ ਜਦੋਂ ਵੀ ਕੋਈ ਅਜਿਹਾ ਮਾਮਲਾ ਹੁੰਦਾ ਹੈ ਤਾਂ ਮਹਿਲਾਵਾਂ ਵਲੋਂ ਬੱਸਾਂ ਵਾਲਿਆਂ ਨਾਲ ਦੁਰਵਿਵਹਾਰ ਸ਼ੁਰੂ ਕਰ ਦਿੱਤਾ ਜਾਂਦਾ ਹੈ।