ਫਿਰੋਜ਼ਪੁਰ (ਸੁਖਚੈਨ ਸਿੰਘ), 3 ਅਪ੍ਰੈਲ 2022
ਫਿਰੋਜ਼ਪੁਰ ਕਰਾਇਮ ਦਾ ਗੜ੍ਹ ਬਣਦਾ ਜਾ ਰਿਹਾ ਹੈ। ਕਤਲੋਗਾਰਤ ਵਰਗੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ। ਜਿਸ ਦੇ ਚਲਦਿਆਂ ਬੀਤੀ ਰਾਤ ਇੱਕ ਨੌਜਵਾਨ ਨੂੰ ਕਨੂੰਨ ਤੋਂ ਬੇਖੌਫ਼ ਹੋ ਸਰੇਆਮ ਗੋਲੀਆਂ ਨਾਲ ਭੁੰਨਿਆ ਗਿਆ ਹੈ।
ਉਥੇ ਹੀ ਜਖਮੀ ਕਾਰਜ ਸਿੰਘ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਨੇ ਅਤੇ ਰਿਸ਼ਤੇਦਾਰ ਨੇ ਦਸਿਆ ਕਿ ਇਹ ਸਭ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਾਰਜ ਸਿੰਘ ਮੇਲਾ ਦੇਖ ਕੇ ਘਰ ਵਾਪਿਸ ਆ ਰਿਹਾ ਸੀ ਤਾਂ ਰਾਸਤੇ ਵਿੱਚ ਹਮਲਾਵਰ ਰਸਤਾ ਰੋਕ ਖੜੇ ਹੋਏ ਸਨ। ਅਤੇ ਉਹਨਾਂ ਨੇ ਸਿੱਧਾ ਹਮਲਾ ਕਰ ਦਿਤਾ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ l
ਹਮਲਾਵਰ 20 ਤੋਂ 25 ਜਣੇ ਸਨ ਜਿਸ ਵਿਚ ਮੇਰੇ ਵਡੇ ਭਰਾ ਕਾਰਜ ਸਿੰਘ ਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ ਅਤੇ ਉਹਨਾਂ ਨੇ ਮੇਰੇ ਤੇ ਵੀ ਤੇਜ ਧਾਰ ਹਥਿਆਰ ਨਾਲ ਹਮਲਾ ਕੀਤਾ।
ਉਥੇ ਹੀ ਘਟਨਾ ਸਥਾਨ ਤੇ ਪਹੁੰਚੇ ਡੀ ਐਸ ਪੀ ਯਾਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਅਤੇ 35 ਸਾਲਾਂ ਕਾਰਜ ਸਿੰਘ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਹੈ। ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ। ਹੈ ਅਤੇ ਬਣਦੀ ਕਨੂੰਨਨ ਕਾਰਵਾਈ ਕੀਤੀ ਜਾਵੇਗੀ।