ਮੋਗਾ ( ਹਰਪਾਲ ਸਿੰਘ), 29 ਅਪ੍ਰੈਲ 2022
ਅੱਜ ਸਵੇਰੇ ਪੰਜ ਵਜੇ ਤੋਂ ਪਿੰਡ ਰੋਡੇ ਸਥਿਤ ਟਾਵਰ ਤੇ ਚੜ੍ਹਿਆ ਸਿੱਖ ਨੌਜਵਾਨ 7 ਘੰਟੇ ਬੀਤਣ ਦੇ ਬਾਵਜੂਦ ਵੀ ਆਪਣੀਆਂ ਮੰਗਾਂ ਮਨਵਾਉਣ ਲਈ ਕੜਕਦੀ ਤੇਜ਼ ਧੁੱਪ ਵਿੱਚ ਟਾਵਰ ਤੇ ਬੈਠਾ ਹੈ ਉਕਤ ਨੌਜਵਾਨ ਵੱਲੋਂ ਟਾਵਰ ਉਪਰ ਕੇਸਰੀ ਝੰਡਾ ਵੀ ਲਹਿਰਾਇਆ ਗਿਆ ਹੈ ।ਉਕਤ ਨੌਜਵਾਨ ਵੱਲੋਂ ਤਿੰਨ ਮੰਗਾਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਰੱਖੀਆਂ ਗਈਆਂ ਹਨ ।
ਸਭ ਤੋਂ ਪਹਿਲੀ ਮੰਗ ਕੇ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਭੁਗਤ ਰਹੇ ।ਸਿੱਖ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਨਾਲ ਦੀ ਨਾਲ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਤੋਂ ਬਾਹਰਲੀਆਂ ਜੇਲ੍ਹਾਂ ਚ ਪੰਜਾਬ ਲਿਆਂਦਾ ਜਾਵੇ ਅਤੇ ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਅਤੇ ਵੱਖਰਾ ਕਾਨੂੰਨ ਬਣਾਇਆ ਜਾਵੇ ।
ਦੱਸ ਦੇਈਏ ਕਿ ਪਿੰਡ ਰੋਡੇ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਸਾਹਿਬ ਭਿੰਡਰਾਂਵਾਲਿਆਂ ਦੇ ਜਨਮ ਸਥਾਨ ਵਜੋਂ ਜਾਣਿਆ ਜਾਣ ਵਾਲਾ ਪਿੰਡ ਹੈ। ।7ਘੰਟੇ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਇਹ ਸਿੱਖ ਨੌਜਵਾਨ ਆਪਣੀ ਜਿੱਦ ਤੇ ਬਰਕਰਾਰ ਹੈ ।
ਮੌਕੇ ਤੇ ਪੁੱਜੇ ਮੈਡਮ ਰੁਪਿੰਦਰ ਕੌਰ ਭੱਟੀ ਇਸ ਪੀੜ੍ਹੀ ਮੋਗਾ ਨੇ ਕਿਹਾ ਕਿ ਕਿਉਂਕਿ ਸਾਨੂੰ ਪੰਜ ਵਜੇ ਸੂਚਨਾ ਮਿਲੀ ਸੀ ਕਿ ਇਕ ਸਿੱਖ ਨੌਜਵਾਨ ਟਾਵਰ ਉਪਰ ਚਡ਼੍ਹਿਆ ਹੈ । ਉਕਤ ਸਿੱਖ ਨੌਜਵਾਨ ਨੂੰ ਟਾਵਰ ਤੋਂ ਹੇਠਾਂ ਉਤਾਰਨ ਲਈ ਉਨ੍ਹਾਂ ਵੱਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਬੈਠ ਕੇ ਵਿਚਾਰਾਂ ਕੀਤੀਆਂ ਗਈਆਂ ਹਨ ਅਤੇ ਉਕਤ ਨੌਜਵਾਨ ਵੱਲੋਂ ਲਿਖਿਆ ਹੋਇਆ ਇਕ ਪੱਤਰ ਵੀ ਸਾਨੂੰ ਬਰਾਮਦ ਹੋਇਆ ।
ਜਿਸ ਵਿੱਚ ਉਸ ਨੇ ਸਜ਼ਾ ਪੂਰੀ ਕਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਨਾਲ ਦੀ ਨਾਲ ਸਿੱਖ ਆਗੂ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਤੋਂ ਇਲਾਵਾ ਵੱਖਰਾ ਕਾਨੂੰਨ ਬਣਾਉਣ ਦੀ ਮੰਗ ਰੱਖੀ ਗਈ ਹੈ । ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਉਕਤ ਨੌਜਵਾਨ ਨੂੰ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਜਲਦ ਥੱਲੇ ਉਤਾਰਿਆ ਜਾਵੇ ।ਉਨ੍ਹਾਂ ਕਿਹਾ ਕਿ ਸੱਤ ਘੰਟੇ ਦੇ ਕਰੀਬ ਸਮਾਂ ਹੋ ਗਿਆ ਹੈ ਉਕਤ ਨੌਜਵਾਨ ਦੇ ਟਾਵਰ ਉਪਰ ਬੈਠਿਆਂ ।
ਇਸ ਮੌਕੇ ਤੇ ਹੀ ਅਨੁਕੂਲ ਮੈਂਬਰ ਸ਼੍ਰੋਮਣੀ ਕਮੇਟੀ ਹਰ ਸੁਖਪ੍ਰੀਤ ਸਿੰਘ ਰੋਡੇ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਸਿੱਖ ਨੌਜਵਾਨ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਨਾਲ ਦੀ ਨਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਇਕ ਵੱਖਰਾ ਕਾਨੂੰਨ ਵੀ ਬਣਾਇਆ ਜਾਵੇ ਇਹ ਪੂਰੀ ਸਿੱਖ ਕੌਮ ਦੀ ਮੰਗ ਹੈ ।
ਇਸ ਮੌਕੇ ਤੇ ਪੁੱਜੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਮਿਲ ਕੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਅਸੀਂ ਵੀ ਪੰਜਾਬ ਸਰਕਾਰ ਨੂੰ ਇਸ ਇਨ੍ਹਾਂ ਮੰਗਾਂ ਤੋਂ ਜਾਣੂ ਕਰਵਾਉਣ ਲਈ ਲਿਖ ਕੇ ਭੇਜਣ ।