Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Uncategorized
  • ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ
Uncategorized

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ

Email :

ਚੰਡੀਗੜ੍ਹ, 29 ਅਗਸਤ 2026:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰੱਖੜੀ ਦੇ ਸ਼ੁਭ ਅਵਸਰ ’ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।

ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਨੇਹ ਦੇ ਪਵਿੱਤਰ ਤੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਰਵਾਇਤੀ ਤਿਉਹਾਰ ਦਾ ਸਾਡੇ ਅਮੀਰ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਨਾਲ ਡੂੰਘਾ ਸਬੰਧ ਹੈ।

ਸਪੀਕਰ ਸੰਧਵਾਂ ਨੇ ਹਰੇਕ ਭਰਾ ਨੂੰ ਆਪਣੀ ਭੈਣ ਦੀ ਜੀਵਨ ਭਰ ਰੱਖਿਆ, ਦੇਖਭਾਲ ਅਤੇ ਸਾਥ ਦੇਣ ਦਾ ਪ੍ਰਣ ਲੈ ਕੇ ਇਸ ਤਿਉਹਾਰ ਦੀ ਅਸਲ ਭਾਵਨਾ ਦਾ ਸਤਿਕਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਰੇਕ ਭਰਾ ਦਾ ਇਹ ਯਕੀਨੀ ਬਣਾਉਣਾ ਨੈਤਿਕ ਫਰਜ਼ ਹੈ ਕਿ ਉਸਦੀ ਭੈਣ ਨੂੰ ਕਦੇ ਕਿਸੇ ਮੁਸ਼ਕਲ ਜਾਂ ਦੁੱਖ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਓ ਅਸੀਂ ਮਿਲ ਕੇ ਸਮਾਜ ਵਿੱਚ ਆਪਸੀ ਸਤਿਕਾਰ ਅਤੇ ਸੁਰੱਖਿਆ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰੀਏ।

ਸ. ਸੰਧਵਾਂ ਨੇ ਇਸ ਖ਼ੁਸ਼ੀ ਦੇ ਮੌਕੇ ’ਤੇ ਸਮੂਹ ਪਰਿਵਾਰਾਂ ਵਿੱਚ ਅਮਨ, ਖ਼ੁਸ਼ਹਾਲੀ ਅਤੇ ਆਪਸੀ ਸਾਂਝ ਦੇ ਹੋਰ ਪਕੇਰੇ ਹੋਣ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *

Related Posts