Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Weather
  • ਪੰਜਾਬ ਵਿੱਚ 2 ਦਿਨ ਪਵੇਗਾ ਮੀਂਹ, 30-40 ਕਿ. ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Political

ਪੰਜਾਬ ਵਿੱਚ 2 ਦਿਨ ਪਵੇਗਾ ਮੀਂਹ, 30-40 ਕਿ. ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Email :


ਪੰਜਾਬ ਤੇ ਚੰਡੀਗੜ੍ਹ ਵਿਚ ਤੇਜ਼ ਧੁੱਪ ਨਿਕਲਣ ਨਾਲ ਤਾਪਮਾਨ ਵਧਣ ਲੱਗਾ ਹੈ। ਇਕ ਦਿਨ ਵਿਚ ਅਧਿਕਤਮ ਤਾਪਮਾਨ ਵਿਚ 0.4 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਸਾਧਾਰਨ ਤੋਂ ਹੁਣ 2.8 ਡਿਗਰੀ ਹੇਠਾਂ ਹੈ। ਮੌਸਮ ਵਿਭਾਗ ਮੁਤਾਬਕ ਅੱਜ ਮੌਸਮ ਖੁਸ਼ਕ ਰਹੇਗਾ ਪਰ 16-17 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਹੈ। ਪਿਛਲੇ ਤਿੰਨ ਦਿਨਾਂ ਤੱਕ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਬਠਿੰਡਾ ਵਿਚ ਸਭ ਤੋਂ ਵਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ ਹੈ। ਅਪ੍ਰੈਲ ਵਿਚ ਸਾਧਾਰਨ ਤੋਂ 4.9 ਮਿਮੀ ਮੀਂਹ ਵਧ ਦਰਜ ਕੀਤਾ ਗਿਆ ਹੈ।

ਉੱਤਰ-ਪੱਛਮ ਭਾਰਤ ਉਪਰ 12.6 ਕਿਲੋਮੀਟਰ ਦੀ ਉਚਾਈ ‘ਤੇ ਲਗਭਗ 110 ਨਾਟ (ਲਗਭਗ 200 ਕਿਲੋਮੀਟਰ ਪ੍ਰਤੀ ਘੰਟੇ) ਦੀ ਰਫਤਾਰ ਨਾਲ ਚੱਲਣ ਵਾਲੀ ਸਬਟ੍ਰਾਪਿਕਲ ਵੈਸਟਰਲੀ ਜੈੱਟ ਸਟ੍ਰੀਮ ਸਰਗਰਮ ਹੈ। ਇਸ ਦੇ ਨਾਲ ਹੀ 15 ਅਪ੍ਰੈਲ 2026 ਤੋਂ ਇਕ ਨਵਾਂ ਪਰ ਕਮਜ਼ੋਰ ਵੈਸਟਨਰ ਡਿਸਟਰਬੈਂਸ ਪ੍ਰਭਾਵਿਤ ਕਰ ਸਕਦਾ ਹੈ।

ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿਚ ਹਲਕਾ ਮੀਂਹ ਪੈ ਸਕਦਾ ਹੈ ਤੇ ਬਰਫਬਾਰੀ ਹੋ ਸਕਦੀ ਹੈ ਜਦੋਂ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਬੱਦਲ ਛਾਏ ਰਹਿ ਸਕਦੇ ਹਨ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ 16 ਤੇ 17 ਅਪ੍ਰੈਲ ਨੂੰ ਪੰਜਾਬ ਦੇ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ ਜਦੋਂ ਕਿ ਬਾਕੀ ਦਿਨਾਂ ਵਿਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ 3 ਦਿਨਾਂ ਤੱਕ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਆਉਣ ਵਾਲੇ 7 ਦਿਨਾਂ ਦੌਰਾਨ ਅਧਿਕਤਮ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ ਜਿਸ ਨਾਲ ਸੂਬੇ ਵਿਚ ਗਰਮੀ ਦਾ ਅਸਰ ਹੌਲੀ-ਹੌਲੀ ਵਧੇਗਾ।

Leave a Reply

Your email address will not be published. Required fields are marked *

Related Posts